• Latest
  • Trending
ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ : ਅਕਾਲੀ ਦਲ

ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ : ਅਕਾਲੀ ਦਲ

9 years ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

11 minutes ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

57 minutes ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

2 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

3 hours ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

3 hours ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

4 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

4 hours ago
Hindi News
English News
Monday, November 9, 2026
No Result
View All Result
23 °c
Chandigarh
23 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ : ਅਕਾਲੀ ਦਲ

December 24, 2017
in ਪੰਜਾਬ
ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ : ਅਕਾਲੀ ਦਲ

ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨੂੰ ਲੈ ਕੇ ਕੀਤੀ ਘੋਰ ਬੇਅਦਬੀ ਦੀ ਪੰਜਾਬ ਸਰਕਾਰ ਤੁਰੰਤ ਮੁਆਫੀ ਮੰਗੇ : ਅਕਾਲੀ ਦਲ

ਦੋਸ਼ੀ ਅਧਿਕਾਰੀਆਂ ਤੇ ਇਸ਼ਤਿਹਾਰ ਏਜੰਸੀ ਖਿਲਾਫ ਸਖ਼ਤ ਕਾਰਵਾਈ ਹੋਵੇ : ਡਾ. ਚੀਮਾ

ਚੰਡੀਗੜ੍ਹ, 24 ਦਸੰਬਰ :(ਵਿਸ਼ਵ ਵਾਰਤਾ ) ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ  350 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਇਸ਼ਤਿਹਾਰ ਵਿਚ ਕੰਪਿਊਟਰ ਰਾਹੀਂ ਨੈਪੋਲੀਅਨ ਬੋਨਾਪਾਰਟ ਦੀ ਫੋਟੋ ਵਿਚ ਛੇੜਛਾੜ ਕਰ ਕੇ ਉਸਨੂੰ ਗੁਰੂ ਸਾਹਿਬ ਦੀ ਤਸਵੀਰ ਵਜੋਂ ਪੇਸ਼ ਕਰ ਕੇ  ਕੀਤੀ ਘੋਰ ਬੇਅਦਬੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਇਸ ਬਜਰ ਗੁਨਾਹ ਲਈ ਸਿੱਖ ਸੰਗਤ ਤੋਂ ਤੁਰੰਤ ਮੁਆਫੀ ਮੰਗੇ ਜਾਣ ਤੇ ਦੋਸ਼ੀ ਅਧਿਕਾਰੀਆਂ  ਅਤੇ ਇਸ਼ਤਿਹਾਰ ਏਜੰਸੀ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਜੋ ਇਸ਼ਤਿਹਾਰ ਜਾਰੀ ਕੀਤਾ ਹੈ, ਉਸ ਵਿਚ ਗੁਰੂ ਸਾਹਿਬ ਦੀ ਜੋ ਤਸਵੀਰ ਪ੍ਰਕਾਸ਼ਤ ਕੀਤੀ ਗਈ ਹੈ, ਉਹ ਅਸਲ ਵਿਚ ਸ਼ਾਸਕ ਨੈਪੋਲੀਅਨ ਬੋਪਾਰਟ ਦੀ ਸੀ ਜਿਸ ਵਿਚ ਕੰਪਿਊਟਰ ਰਾਹੀਂ ਛੇੜਛਾੜ ਕਰ ਕੇ ਨੈਪੋਲੀਅਨ ਦੀ ਥਾਂ ਗੁਰੂ ਸਾਹਿਬ ਨੂੰ ਘੋੜੇ ‘ਤੇ ਸਵਾਰ ਦਰਸਾਇਆ ਗਿਆ ਹੈ। ਉਹਨਾਂ ਕਿਹਾ ਕਿ ਅਸਲ ਤਸਵੀਰ 1800 ਈ. ਦੀ ਹੈ ਜੋ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਇਕ ਸਦੀ  ਬਾਅਦ ਦੀ ਹੈ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਗੁਰੂ ਸਾਹਿਬ ਦੀਆਂ ਅਨੇਕਾਂ ਤਸਵੀਰਾਂ ਹੁੰਦਿਆਂ ਹੋਇਆਂ ਵੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਨੈਪੋਲੀਅਨ ਵਾਲੀ ਤਸਵੀਰ ਵਿਚ ਛੇੜਖਾਨੀ ਕਰ ਕੇ ਗੁਰੂ ਸਾਹਿਬ ਨੂੰ ਘੋੜੇ ‘ਤੇ ਸਵਾਰ ਦਰਸਾਉਣ ਦਾ  ਘੋਰ ਪਾਪ ਕਿਉਂ ਕੀਤਾ ?

ਡਾ. ਚੀਮਾ ਨੇ ਕਿਹਾ ਕਿ ਘੋੜੇ ‘ਤੇ ਸਵਾਰ ਨੈਪੋਲੀਅਨ ਬੋਪਾਪਾਰਟ ਦੀ ਇਹ ਤਸਵੀਰ ਸਾਰੀ ਦੁਨੀਆਂ ਵਿਚ ਪ੍ਰਚਲਤ ਹੈ ਤੇ ਵੱਖ ਵੱਖ ਮਿਊਜੀਅਮ ਵਿਚ ਲੱਗੀ ਤੇ ਕਿਤਾਬਾਂ ਵਿਚ ਛਪੀ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਤ ਹੋਏ ਇਸ਼ਤਿਹਾਰ ਵਿਚ ਗੁਰੂ ਸਾਹਿਬ ਦੀ ਤਸਵੀਰ ਤੇ ਨੈਪੋਲੀਅਨ ਦੀ ਤਸਵੀਰ ਵਿਚਲੇ ਸਾਰੇ ਤੱਤ ਇਕ ਹੀ ਹਨ। ਘੋੜੇ ਦਾ ਮੂੰਹ, ਸਾਰਾ ਸਰੀਰ, ਗਰਦਨ ਦੇ ਵਾਲ,ਪੂੰਛ, ਘੋੜੇ ਦੀਆਂ ਰਕਾਬਾਂ, ਕਾਠੀ, ਚੱਟਾਨ  ਤੇ ਹੋਰ ਸਾਜੋ ਸਮਾਨ, ਸਾਰੇ ਹੀ ਨੈਪੋਲੀਅਨ ਬੋਨਪਾਰਟ ਵਾਲੀ ਤਸਵੀਰ ਦਾ ਮੂਲ ਹਿੱਸਾ ਹਨ। ਜਿਹੜੇ ਉਪਰਲੇ ਵਸਤਰ ਗੁਰੂ ਸਾਹਿਬ ਦੇ ਓੜੇ ਹੋਏ ਵਿਖਾਏ ਦੇ ਰਹੇ ਹਨ, ਉਹ ਵੀ ਅਸਲ ਤਸਵੀਰ ਵਿਚ ਨੈਪੋਲੀਅਨ ਬੋਨਾਪਰਟ ਨੇ ਹੀ ਓੜੇ ਹੋਏ ਹਨ।

ਡਾ. ਚੀਮਾ ਨੇ  ਹੋਰ ਕਿਹਾ ਕਿ ਇਸ ਤਰ੍ਹਾਂ ਦੀ ਘੋਰ ਬੇਅਦਬੀ ਨਾਲ ਸਾਰੀ ਦੁਨੀਆਂ ਵਿਚ ਬੈਠੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਹਨ। ਉਹਨਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਪੰਜਾਬ ਸਰਕਾਰ ਦੀ ਇਹੋ ਜਿਹੀ ਕਿਹੜੀ ਮਜਬੂਰੀ ਹੋ ਗਈ ਸੀ ਜੋ ਨੀਲੇ ਦੇ ਸ਼ਾਹ ਸਵਾਰ ਸਹਿਨਸ਼ਾਹਾਂ ਦੇ ਸਹਿਨਸ਼ਾਹ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਜੀ ਦੀ ਇਹੋ ਜਿਹੀ ਤਸਵੀਰ ਬਣਾ ਕੇ ਪ੍ਰਕਾਸ਼ਤ ਕੀਤੀ ਗਈ ਜਿਸ ਵਿਚ ਉਹਨਾਂ ਨੂੰ ਨੈਪੋਲੀਅਨ ਦੇ ਵਸਤਰ ਪਹਿਨੇ ਵਿਖਾਇਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਇਸ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਸਿੱਖ ਸੰਗਤ ਕੋਲੋਂ ਤੁਰੰਤ ਮੁਆਫੀ ਮੰਗੇ ਜਾਣ ਤੇ ਇਸ ਘੋਰ ਬੇਅਦਬੀ ਲਈ ਦੋਸ਼ੀ ਅਧਿਕਾਰੀਆਂ ਤੇ ਇਸ਼ਤਿਹਾਰ ਏਜੰਸੀ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।   ਉਹਨਾਂ ਇਹ ਵੀ ਮੰਗ ਕੀਤੀ ਕਿ ਇਸ ਤਸਵੀਰ ਦੀ ਵਰਤੋਂ ਜਿਥੇ ਕਿਤੇ ਵੀ ਕੀਤੀ ਗਈ ਹੈ, ਉਹ ਤੁਰੰਤ ਹਟਾਈ ਜਾਵੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
November 9, 2026
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਜੋਧਪੁਰ...

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਧਾਨੀ ਦਿੱਲੀ ਦੇ 'ਭਾਰਤ ਮੰਡਪਮ' ਵਿਖੇ 11 ਤੋਂ...

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

by Navjot
November 9, 2026
0

  ਪਟਿਆਲਾ, 9 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਦੀਵਾਲੀ ਵਾਲੇ ਦਿਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
November 9, 2026
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...

Most Popular

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

by Ranjit Singh
3 weeks ago
0

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ - ਸੀਰੀਜ਼ ਇਸ ਸਮੇਂ 2-2 ਨਾਲ ਬਰਾਬਰੀ 'ਤੇ ਬੈਂਗਲੁਰੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 