
ਜਿਲ੍ਹਾ ਦੇ 716 ਵਿਦਿਆਰਥੀਆਂ ਨੇ ਲਿਆ ਹਿੱਸਾ
ਕਪੂਰਥਲਾ 24 ਅਗਸਤ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ‘ਚ ਜਿਲ੍ਹੇ ਦੇ 716 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਉਸਤਤ, ਫਲਸਫੇ ਤੇ ਕੁਰਬਾਨੀ ਸਬੰਧੀ ਭਾਸ਼ਨ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ ਮੱਸਾ ਸਿੰਘ ਸਿੱਧੂ ਨੇ ਦੱਸਿਆ ਕਿ ਜਿਲ੍ਹੇ ਅੰਦਰ ਸਕੂਲ ਪੱਧਰ ਦੇ ਮੁਕਾਬਲੇ ਹੋ ਚੁੱਕੇ ਹਨ ਅਤੇ ਐਂਟਰੀਆਂ ਨੂੰ ਜਜਮੈਂਟ ਲਈ ਭੇਜ ਦਿੱਤਾ ਗਿਆ ਹੈ ।





















