ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਲਿਖੇ ਮਿਲੇ ਖਾਲਿਸਤਾਨੀ ਨਾਅਰੇ
ਅੰਮ੍ਰਿਤਸਰ,9 ਮਾਰਚ(ਵਿਸ਼ਵ ਵਾਰਤਾ)- ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਹੁਣ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖੇ ਗਏ ਹਨ। ਇਹ ਨਾਅਰੇ ਲਿਖਵਾਉਣ ਵਾਲੇ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂ ਨੇ ਇਸ ਦੀ ਵੀਡੀਓ ਵੀ ਵਾਇਰਲ ਕੀਤੀ ਹੈ। ਹਾਲਾਂਕਿ ਇਹ ਨਾਅਰੇ ਬੈਨਰ ‘ਤੇ ਲਗਾਏ ਗਏ ਸਨ, ਜਿਸ ਨੂੰ ਬਾਅਦ ‘ਚ ਹਟਾ ਦਿੱਤਾ ਗਿਆ। ਪਰ ਹੈਰਾਨੀ ਦੀ ਗੱਲ ਹੈ ਕਿ ਇਸ ਨੂੰ ਅਤਿ ਸੰਵੇਦਨਸ਼ੀਲ ਸਥਾਨ ਦੇ ਬਾਹਰ ਲਗਾਇਆ ਗਿਆ ਜਿੱਥੇ ਜੀ-20 ਦੀ ਬੈਠਕ ਵੀ ਹੋਣੀ ਹੈ।ਪੰਨੂ ਨੇ ਆਪਣੀ ਵੀਡੀਓ ‘ਚ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਬੈਨਰ ‘ਤੇ ਲਿਖੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਗਾਏ ਗਏ।ਦੂਜੇ ਪਾਸੇ ਇਨ੍ਹਾਂ ਬੈਨਰਾਂ ‘ਤੇ ਜੀ-20 ਦਾ ਖਾਲਿਸਤਾਨ ਵਿੱਚ ਸਵਾਗਤ ਲਿਖਿਆ ਹੋਇਆ ਹੈ। ਇਸ ਦੇ ਨਾਲ ਹੀ ਲਿਖਿਆ ਗਿਆ ਹੈ ਕਿ ਖਾਲਿਸਤਾਨ ਭਾਰਤ ਦਾ ਹਿੱਸਾ ਨਹੀਂ ਹੈ। ਇਸ ਦੇ ਨਾਲ ਹੀ ਪੰਨੂ ਨੇ 15 ਤੋਂ 17 ਮਾਰਚ ਤੱਕ ਅੰਮ੍ਰਿਤਸਰ ਤੋਂ ਬਠਿੰਡਾ ਰੇਲਵੇ ਮਾਰਗ ਨੂੰ ਜਾਮ ਕਰਨ ਦੀ ਧਮਕੀ ਦੇ ਦਿੱਤੀ ਹੈ।