ਗੁਲਾਬੀ ਸੁੰਡੀ ਦੇ ਹਮਲੇ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਵੱਲੋਂ 5 ਜ਼ਿਲ੍ਹਿਆਂ ਵਿੱਚ ਧਰਨਾ ਪ੍ਰਦਰਸ਼ਨ
ਮਾਨਸਾ 1ਅਕਤੂਬਰ(ਵਿਸ਼ਵ ਵਾਰਤਾ):-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮਾਲਵਾ ਪੱਟੀ ਦੇ ਪੰਜ ਜਿਲ੍ਹਿਆ ਵਿਚ ਅੱਜ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਗੁਲਾਬੀ ਸੁੰਡੀ ਦੇ ਹਮਲੇ ਲਈ ਮੁਆਵਜ਼ਾ ਲੈਣ ਵਾਸਤੇ ਇੱਕ ਦਿਨਾਂ ਧਰਨੇ ਆਰੰਭ ਕਰ ਦਿੱਤੇ ਗਏ ਹਨ।ਇਹ ਜ਼ਿਲ੍ਹੇ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਹਨ।
ਮਾਨਸਾ ਵਿਖੇ ਦਿੱਤੇ ਗਏ ਧਰਨੇ ਤੋਂ ਪਹਿਲਾਂ ਜਥੇਬੰਦੀ ਨੇ ਸ਼ਹਿਰ ਵਿਚ ਰੋਸ਼ ਮਾਰਚ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਗਿਰਦਾਵਰੀਆਂ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਪਰ ਜਥੇਬੰਦੀ ਸਰਕਾਰ ਪਾਸੋਂ 60 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੀ ਮੰਗ ਕਰ ਰਹੀ ਹੈ।