ਚੰੰਡੀਗੜ੍ਹ, 9 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਪਬਲਿਕ ਰਿਲੇਸ਼ਨਜ਼ ਆਫੀਸਰਜ਼ ਐਸੋਸ਼ੀਏਸ਼ਨ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਾਬਕਾ ਐਡੀਸ਼ਨਲ ਡਾਇਰੈਕਟਰ ਗੁਲਜ਼ਾਰ ਸਿੰਘ ਸੋਢੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਗੁਲਜ਼ਾਰ ਸਿੰਘ ਸੋਢੀ ਦਾ ਬੀਤੇ ਦਿਨੀਂ ਲੁਧਿਆਣਾ ਵਿਖੇ ਦਿਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ । ਉਨ੍ਹਾਂ ਨੇ ਵਿਭਾਗ ਵਿਚ 32 ਸਾਲ ਸੇਵਾ ਨਿਭਾਈ।
ਪੰਜਾਬ ਪਬਲਿਕ ਰਿਲੇਸ਼ਨਜ਼ ਆਫੀਸਰਜ਼ ਐਸੋਸੀਏਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਸੇਨੂ ਦੁੱਗਲ, ਵਾਈਸ ਚੇਅਰਮੈਨ ਸ. ਉਪਿੰਦਰ ਸਿੰਘ ਲਾਂਬਾ , ਪ੍ਰਧਾਨ ਸ. ਨਵਦੀਪ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਸ. ਰਣਦੀਪ ਸਿੰੰਘ ਆਹਲੂਵਾਲੀਆ, ਪ੍ਰਭਦੀਪ ਸਿੰਘ ਨੱਥੋਵਾਲ, ਜਨਰਲ ਸਕੱਤਰ ਇਕਬਾਲ ਸਿੰਘ ਬਰਾੜ, ਸਕੱਤਰ ਜਨਰਲ ਸ਼ਿਖਾ ਨਹਿਰਾ ਅਤੇ ਪ੍ਰੈਸ ਸਕੱਤਰ ਪ੍ਰੀਤ ਕੰਵਲ ਸਿੰਘ ਨੇ ਸ਼੍ਰੀ ਸੋਢੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੀ ਗੁਲਜ਼ਾਰ ਸਿੰਘ ਸੋਢੀ ਬਹੁਤ ਕਾਬਲ ਅਫਸਰ ਸਨ ਜਿਨ੍ਹਾਂ ਨੇ ਹਰੇਕ ਜ਼ਿੰਮੇਵਾਰੀ ਨੂੰ ਬਾਖੂਬੀ ਨੇਪਰੇ ਚਾੜ੍ਹਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ੍ਰੀ ਗੁਲਜ਼ਾਰ ਸਿੰਘ ਸੋਢੀ ਦੇ ਵੱਡੇ ਸਪੁੱਤਰ ਬੀ.ਐਸ.ਸੋਢੀ ਵੀ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚੋਂ ਜੁਆਇੰਟ ਡਾਇਰੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਹਨ।
ਐਸੋਸੀਏਸ਼ਨ ਵੱਲੋਂ ਸ਼੍ਰੀ ਸੋਢੀ ਦੀ ਯਾਦ ਵਿੱਚ 2 ਮਿੰਟ ਦਾ ਮੌਨ ਵੀ ਰੱਖਿਆ ਗਿਆ।
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੋਹਾਲੀ 5 ਮਈ (ਸਤੀਸ਼ ਕੁਮਾਰ ਪੁੱਪੀ))-ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਹਾਰਟ ਅਟੈਕ ਨਾਲ ਮੌਤ ਦੀ ਦੁੱਖ ਭਰੀ...