ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ
ਸੂਬੇ ਭਰ ਵਿੱਚ ਵੱਖ- ਵੱਖ ਥਾਵਾਂ ਤੇ ਸਰਚ ਅਭਿਆਨ ਜਾਰੀ
ਡੀਜੀਪੀ ਗੌਰਵ ਯਾਦਵ ਨੇ ਖੁਦ ਸੰਭਾਲੀ ਆਪ੍ਰੇਸ਼ਨ ਦੀ ਕਮਾਨ, ਲੁਧਿਆਣਾ ਦੇ ਇਸ ਇਲਾਕੇ ਵਿੱਚ ਮਾਰੀ ਰੇਡ
ਚੰਡੀਗੜ੍ਹ 15 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਪਿਛਲੇ ਦਿਨੀਂ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਅਤੇ ਨਸ਼ੇ ਵਿੱਚ ਧੁੱਤੇ ਨੌਜਵਾਨਾਂ ਦੀਆਂ ਵੀਡੀਓਜ਼ ਸਾਹਮਣੇ ਆਉਣ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਖ-ਵੱਖ ਸ਼ਹਿਰਾਂ ਵਿੱਚ ਸਰਚ ਅਭਿਆਨ ਚਲਾਇਆ ਹੋਇਆ ਹੈ। ਇਸ ਦੇ ਨਾਲ ਹੀ ਡੀਜੀਪੀ ਪੰਜਾਬ ਗੌਰਵ ਯਾਦਵ ਖੁਦ ਲੁਧਿਆਣਾ ਦੇ ਚੀਮਾ ਚੌਂਕ ਦੇ ਨਜ਼ਦੀਕ ਅੰਬੇਦਕਰ ਕਲੋਨੀ ਵਿੱਚ ਪਹੁੰਚੇ ਹਨ। ਦੱਸ ਦਈਏ ਕਿ ਇਹ ਸਲੱਮ ਏਰੀਆ ਹੈ ਅਤੇ ਇਸ ਵਿੱਚ ਨਸ਼ਾ ਵਿਕਰੀ ਬਹੁਤ ਜਿਆਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੁਧਿਆਣਾ, ਮੁਹਾਲੀ,ਬਠਿੰਡਾ, ਅੰਮ੍ਰਿਤਸਰ, ਰੋਪੜ, ਫਿਰੋਜ਼ਪੁਰ ਅਤੇ ਮੋਗਾ ਵਿੱਚ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਇਸ ਦੇ ਨਾਲ ਹੀ ਡੀਜੀਪੀ ਨੇ ਕਿਹਾ ਕਿ ਪੁਲਿਸ ਵੱਲੋਂ ਅਸਲਾ ਲਾਇਸੰਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅਸਲਾ ਹਾਊਸਾਂ ਦੇ ਰਿਕਾਰਡ ਵੀ ਖੰਘਾਲੇ ਜਾਣਗੇ।