ਗੈਂਗਸਟਰ ਅਨਮੋਲ ਬਿਸ਼ਨੋਈ ਖਿਲਾਫ਼ ਲੁੱਕਆਊਟ ਨੋਟਿਸ ਜਾਰੀ
ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਮੁੰਬਈ ਪੁਲਿਸ ਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਖਿਲਾਫ ਲੁੱਕ ਆਊਟ ਨੋਟਿਸ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ। ਮੁੰਬਈ ਪੁਲਿਸ ਨੇ ਇਸ ਸਬੰਧੀ ਏਜੰਸੀਆਂ ਨਾਲ ਰਿਪੋਰਟ ਸਾਂਝੀ ਕੀਤੀ ਹੈ। ਇਸ ਮਾਮਲੇ ਵਿੱਚ ਅਨਮੋਲ ਅਤੇ ਲਾਰੈਂਸ ਨੂੰ ਲੋੜੀਂਦੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ, ਜਿਸ ਵਿੱਚ ਪੁਲੀਸ ਹੁਣ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।