ਗੈਂਗਸਟਰ ਕੰਦੋਵਾਲੀਆ ਕਤਲ ਕਾਂਡ ਮਾਮਲੇ ‘ਚ ਇਕ ਗ੍ਰਿਫ਼ਤਾਰ
ਅੰਮ੍ਰਿਤਸਰ,8 ਅਗਸਤ (ਵਿਸ਼ਵ ਵਾਰਤਾ ) ਬੀਤੇ ਦਿਨੀਂ ਅੰਮ੍ਰਿਤਸਰ ‘ਚ ਇਕ ਨਿਜੀ ਹਸਪਤਾਲ ਚ ਰਿਸ਼ਤੇਦਾਰ ਦੀ ਖ਼ਬਰ ਲੈਣ ਪਹੁੰਚੇ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ ਵਿੱਚ ਅੱਜ ਅੰਮ੍ਰਿਤਸਰ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ।ਜਿਸ ਦੀ ਪਹਿਚਾਣ ਨਨਿਤ ਸ਼ਰਮਾ ਵਜੋਂ ਹੋਈ ਹੈ ਜੋ ਕਿ ਡੇਰਾ ਬਾਬਾ ਨਾਨਕ ਰੋਡ ਬਟਾਲਾ ਜ਼ਿਲ੍ਹਾ ਗੁਰਦਾਸ ਪੁਰ ਦਾ ਰਹਿਣ ਵਾਲਾ ਹੈ ਪੁਲਿਸ ਨੇ ਇਸ ਨੂੰ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ ਜਿਸ ਤੋਂ ਪੁੱਛਗਿੱਛ ਜਾਰੀ ਹੈ ।