ਗੈਂਗਸਟਰ ਗੋਲਡੀ ਬਰਾੜ ਦੀ ਹੁਣ ਡੀਜੀਪੀ ਪੰਜਾਬ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਧਮਕੀ
ਪੜ੍ਹੋ ਸੋੋਸ਼ਲ ਮੀਡੀਆ ਤੇ ਪਾਈ ਕਿਹੜੀ ਪੋਸਟ
ਚੰਡੀਗੜ੍ਹ,29 ਅਗਸਤ(ਵਿਸ਼ਵ ਵਾਰਤਾ)- ਕੈਨੇਡਾ ਵਿੱਚ ਬੈਠੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਗੋਲਡੀ ਨੇ ਕਿਹਾ ਕਿ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਅਤੇ ਜਗਰੋਸ਼ਨ ਹੁੰਦਲ ਨੂੰ ਬਠਿੰਡਾ ਜੇਲ੍ਹ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੋਸਟ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਬੇਨਤੀ ਵੀ ਕੀਤੀ ਗਈ ਹੈ ਕਿ ਉਹ ਆਪਣਾ ਫਰਜ਼ ਨਿਭਾਉਣ ਅਤੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਿਸ ਦੇ ਨਾਲ ਹੀ ਧਮਕੀ ਵੀ ਦਿੱਤੀ ਗਈ ਹੈ ਕਿ ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਮੂਸੇਵਾਲਾ ਕਤਲ ਵਰਗੀ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਪਵੇਗਾ। ਗੋਲਡੀ ਨੇ ਇਹ ਧਮਕੀ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।
ਗੋਲਡੀ ਬਰਾੜ ਨੇ ਲਿਖਿਆ ਹੈ –