ਗੈਂਗਸਟਰ ਗੋਲਡੀ ਬਰਾੜ ਨੇ ਲਈ ਬੇਅਦਬੀ ਕਾਂਡ ਦੇ ਦੋਸ਼ੀ ਦੇ ਕਤਲ ਦੀ ਜਿੰਮੇਵਾਰੀ
ਚੰਡੀਗੜ੍ਹ 10 ਨਵੰਬਰ(ਵਿਸ਼ਵ ਵਾਰਤਾ)- ਕੋਟਕਪੂਰਾ ਵਿੱਚ ਅੱਜ ਹੋਏ ਬੇਅਦਬੀ ਕਾਂਡ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦੀ ਜਿੰਮੇਵਾਰੀ ਹੁਣ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਕਤਲਕਾਂਡ ਦੀ ਘਟਨਾ ਤੋਂ ਥੋੜ੍ਹੀ ਦੇਰ ਬਾਅਦ ਹੀ ਗੈਂਗਸਟਰ ਦੇ ਨਾਮ ਤੇ ਸੋਸ਼ਲ ਮੀਡੀਆ ਤੇ ਪੋਸਟ ਪਾਈ ਗਈ ਹੈ ਅਤੇ ਪੋਸਟ ਵਿੱਚ ਕਿਹਾ ਗਿਆ ਹੈ ਕਿ ”ਉਸ ਨੂੰ ਬੇਅਦਬੀ ਮਾਮਲੇ ‘ਚ ਇਨਸਾਫ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਇਸ ਪੋਸਟ ‘ਚ ਉਸ ਨੇ ਸੁਰੱਖਿਆ ਕਰਮੀ ਦੇ ਜ਼ਖਮੀ ਹੋਣ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ‘ਤੇ ਵੀ ਸਵਾਲ ਉਠਾਏ ਗਏ ਹਨ। ਹਾਲਾਂਕਿ ਇਹ ਪੋਸਟ ਬਰਾੜ ਵੱਲੋਂ ਕੀਤੀ ਗਈ ਹੈ ਜਾਂ ਕਿਸੇ ਹੋਰ ਨੇ, ਪੰਜਾਬ ਪੁਲਿਸ ਦਾ ਸਾਈਬਰ ਸੈੱਲ ਇਸ ਦੀ ਜਾਂਚ ਕਰ ਰਿਹਾ ਹੈ।