ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਗੁਰਦਾਸਪੁਰ ਕੋਰਟ ਵਿੱਚ ਪੇਸ਼ੀ
ਪੜ੍ਹੋ ਕਿਹੜੇ ਮਾਮਲੇ ਨੂੰ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
ਚੰਡੀਗੜ੍ਹ,27 ਜੁਲਾਈ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਟਰਾਂਜ਼ਿਟ ਰਿਮਾਂਡ ਤੇ ਪੰਜਾਬ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅੱਜ ਗੁਰਦਾਸਪੁਰ ਅਦਾਲਤ ਵਿੱਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਜੱਗੂ ਭਗਵਾਨਪੁਰੀਆ ਦਾ ਕਲਾਨੌਰ ਪੁਲਿਸ ਨੂੰ ਮਿਲਿਆ 6 ਦਿਨਾਂ ਦੀ ਪੁਲਿਸ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਇਹ ਵੀ ਜਿਕਰਯੋਗ ਹੈ ਕਿ ਜੱਗੂ ਕੋਲੋਂ ਪੁਲਿਸ ਵੱਲੋਂ 53 ਕਿਲੋ ਹੈਰੋਇਨ ਬਰਾਮਦ ਕੀਤੇ ਜਾਣ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।