ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਲੁਧਿਆਣਾ ਅਦਾਲਤ ਵਿੱਚ ਹੋਈ ਪੇਸ਼ੀ, ਮੁਹਾਲੀ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ
ਚੰਡੀਗੜ੍ਹ 17 ਅਕਤੂਬਰ(ਵਿਸ਼ਵ ਵਾਰਤਾ)-ਇਸ ਸਮੇਂ ਦੀ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਸਖ਼ਤ ਸੁਰੱਖਿਆ ਹੇਠਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਲੁਧਿਆਣਾ ਅਦਾਲਤ ਵਿੱਚ ਪੇਸ਼ੀ ਹੋਈ ਹੈ। ਜਿੱਥੇ ਮੁਹਾਲੀ ਪੁਲਿਸ ਨੂੰ ਉਸਦਾ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਜਾਣਕਾਰੀ ਅਨੁਸਾਰ ਥੋੜ੍ਹੀ ਦੇਰ ਵਿੱਚ ਹੀ ਉਸਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਵੱਲੋਂ ਰਿਮਾਂਡ ਮੰਗਿਆ ਜਾਵੇਗਾ। ਪੇਸ਼ੀ ਤੋਂ ਬਾਅਦ ਹੀ ਇਹ ਸਾਫ ਹੋ ਸਕੇਗਾ ਕਿ ਮੁਹਾਲੀ ਪੁਲਿਸ ਨੂੰ ਕਿਸ ਮਾਮਲੇ ਵਿੱਚ ਜੱਗੂ ਦਾ ਰਿਮਾਂਡ ਮਿਲਿਆ ਹੈ। ਹੋਰ ਜਾਣਕਾਰੀ ਅਨੁਸਾਰ ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਕਿ ਜੱਗੂ ਕੋਲੋਂ ਮੁਹਾਲੀ ਇੰਟੈਲੀਜੈਂਸ ਹੈੱਡਕੁਆਰਟਰ ਤੇ ਆਰਪੀਜੀ ਅਟੈਕ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ।