ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮੁਹਾਲੀ ਅਦਾਲਤ ਵਿੱਚ ਹੋਈ ਪੇਸ਼ੀ,ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ ‘ਤੇ
ਚੰਡੀਗੜ੍ਹ 26 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮੁਲਜ਼ਮ ਜੱਗੂ ਭਗਵਾਨਪੁਰੀਆ ਨੂੰ ਅੱਜ ਮੁਹਾਲੀ ਪੁਲਿਸ ਵੱਲੋਂ 5 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਉਸਨੂੰ ਅਦਾਲਤ ਨੇ 14 ਦਿਨਾਂ ਦੀ ਜੂਡੀਸ਼ੀਅਲ ਰਿਮਾਂਡ ਤੇ ਬਠਿੰਡਾ ਜੇਲ੍ਹ ਵਿੱਚ ਭੇਜ ਦਿੱਤਾ ਹੈ।