ਗੈਂਗਸਟਰ ਤੀਰਥ ਢਿਲਵਾਂ ਦੀ ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ
ਚੰਡੀਗੜ੍ਹ 19 ਜਨਵਰੀ(ਵਿਸ਼ਵ ਵਾਰਤਾ)- ਲੁਧਿਆਣਾ ਦੇ ਸੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਪੰਜਾਬ ਦੇ ਏ ਕੈਟਗਰੀ ਦੇ ਗੈਂਗਸਟਰ ਤੀਰਥ ਢਿੱਲਵਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਗੈਂਗਸਟਰ ਦੀ ਮੌਤ ਦਾ ਕਾਰਨ ਬ੍ਰੇਨ ਹੈਮਰੇਜ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਵਿੱਕੀ ਗੌਂਡਰ ਦੇ ਐਨਕਾਊਂਟਰ ਤੋਂ ਬਾਅਦ ਤੀਰਥ ਢਿਲਵਾਂ ਨੇ ਆਤਮ-ਸਮਰਪਣ ਕੀਤਾ ਸੀ। ਉਹ ਸੁਧਾਰ ਦੇ ਰਾਹ ਪਿਆ ਹੋਇਆ ਸੀ। ਤੀਰਥ ਢਿਲਵਾਂ ਕਥਿਤ ਤੌਰ ‘ਤੇ ਗੈਂਗਸਟਰ ਸੁੱਖਾ ਕਾਹਲਵਾਂ ਅਤੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਜਸਵਿੰਦਰ ਸਿੰਘ ਰੌਕੀ ਦੇ ਕਤਲ ‘ਚ ਸ਼ਾਮਲ ਸੀ।