ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਲੈਣ ਲਈ ਅੱਜ ਫਿਰ ਦਿੱਲੀ ਪਹੁੰਚੀ ਮਾਨਸਾ ਪੁਲਿਸ
ਪਿਛਲੀ ਵਾਰ ਮੁੜਨਾ ਪਿਆ ਸੀ ਖਾਲੀ ਹੱਥ
ਚੰਡੀਗੜ੍ਹ 31 ਅਕਤੂਬਰ(ਵਿਸ਼ਵ ਵਾਰਤਾ)- 1 ਅਕਤੂਬਰ ਨੂੰ ਮਾਨਸਾ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਣ ਵਾਲੇ ਗੈਂਗਸਟਰ ਦੀਪਕ ਟੀਨੂੰ ਦਾ ਟਰਾਂਜ਼ਿਟ ਰਿਮਾਂਡ ਲੈਣ ਲਈ ਮਾਨਸਾ ਪੁਲਿਸ ਇੱਕ ਵਾਰ ਫਿਰ ਤੋਂ ਦਿੱਲੀ ਪਹੁੰਚੀ ਹੈ। ਦੱਸ ਦਈਏ ਕਿ ਪਹਿਲਾਂ ਵੀ ਮਾਨਸਾ ਪੁਲਿਸ ਨੇ ਦਿੱਲੀ ਦੀ ਅਦਾਲਤ ਵਿੱਚ ਟੀਨੂੰ ਦੇ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ। ਪਰ, ਉਹਨਾਂ ਦੇ ਹੱਥ ਨਿਰਾਸ਼ਾ ਲੱਗੀ ਸੀ ਅਤੇ ਅਦਾਲਤ ਨੇ ਦਿੱਲੀ ਪੁਲਿਸ ਨੂੰ ਟੀਨੂੰ ਦਾ 2 ਦਿਨਾਂ ਦਾ ਰਿਮਾਂਡ ਦੇ ਦਿੱਤਾ ਸੀ ਜੋ ਕਿ ਅੱਜ ਖਤਮ ਹੋ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜੇਕਰ ਟੀਨੂੰ ਨੂੰ ਰਿਮਾਂਡ ਤੇ ਲਿਆਂਦਾ ਜਾਂਦਾ ਹੈ ਤਾਂ ਉਸਨੂੰ ਮਾਨਸਾ ਵਿੱਚ ਨਹੀਂ ਰੱਖਿਆ ਜਾਵੇਗਾ। ਉਸ ਕੋਲੋਂ ਰਾਜਪੁਰਾ ਜਾਂ ਖਰੜ ਦੇ ਸੀਆਈਏ ਸਟਾਫ ਵਿੱਚ ਰੱਖ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ।























