ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਦੇ ਮਾਮਲੇ ਵਿੱਚ ਇੱਕ ਹੋਰ ਗ੍ਰਿਫਤਾਰ
ਪੜ੍ਹੋ ਕਿਵੇਂ ਕੀਤੀ ਸੀ ਦੀਪਕ ਟੀਨੂੰ ਦੀ ਪੁਲਿਸ ਕਸਟਡੀ ਵਿੱਚੋਂ ਭੱਜਣ ‘ਚ ਮਦਦ
ਚੰਡੀਗੜ੍ਹ 7 ਨਵੰਬਰ(ਵਿਸ਼ਵ ਵਾਰਤਾ)- ਮਾਨਸਾ ਪੁਲਿਸ ਨੂੰ ਚਕਮਾ ਦੇ ਕੇ ਹਿਰਾਸਤ ਵਿੱਚੋਂ ਗ੍ਰਿਫਤਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ਵਿੱਚ ਇੱਕ ਹੋਰ ਗ੍ਰਿਫਤਾਰੀ ਹੋਈ ਹੈ। ਜਾਣਕਾਰੀ ਅਨੁਸਾਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਉਸਦਾ ਦੂਜਾ ਮਦਦਗਾਰ ਹਰਿਆਣਾ ਦੇ ਹਿਸਾਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਦੀ ਪਛਾਣ ਚਿਰਾਗ ਵਜੋਂ ਹੋਈ ਹੈ ਜੋ ਕਿ ਦੀਪਕ ਟੀਨੂੰ ਦਾ ਭਰਾ ਦੱਸਿਆ ਜਾ ਰਿਹਾ ਹੈ। ਉਸਨੂੰ ਏਜੀਟੀਐਫ ਨੇ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ ਚਿਰਾਗ ਹੀ ਦੀਪਕ ਨੂੰ ਮਾਨਸਾ ਤੋਂ ਆਪਣੇ ਨਾਲ ਲੈ ਕੇ ਗਿਆ ਸੀ।