ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਦੀ ਮਾਨਸਾ ਅਦਾਲਤ ਵਿੱਚ ਹੋਈ ਪੇਸ਼ੀ; 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,3 ਅਕਤੂਬਰ(ਵਿਸ਼ਵ ਵਾਰਤਾ)- ਪੁਲਿਸ ਕਸਟਡੀ ਵਿੱਚੋਂ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ਵਿੱਚ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰੀਤਪਾਲ ਸਿੰਘ ਨੂੰ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਜਾਣਕਾਰੀ ਇਹ ਸਾਹਮਣੇ ਆ ਰਹੀ ਹੈ ਕਿ ਅਦਾਲਤ ਨੇ ਉਸਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਗੈਂਗਸਟਰ ਦੇ ਭੱਜਣ ਦੇ ਮਾਮਲੇ ਵਿੱਚ ਪ੍ਰੀਤਪਾਲ ਸਿੰਘ ਨੂੰ ਮੁਅੱਤਲ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਸੀ।