ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਬਰਖ਼ਾਸਤ ਸੀਆਈਏ ਇੰਚਾਰਜ ਦੀ ਅਦਾਲਤ ਵਿੱਚ ਪੇਸ਼ੀ ਅੱਜ
ਚੰਡੀਗੜ੍ਹ,7 ਅਕਤੂਬਰ(ਵਿਸ਼ਵ ਵਾਰਤਾ)-ਗੈਂਗਸਟਰ ਦੀਪਕ ਟੀਨੂੰ ਦੇ ਮਾਨਸਾ ਪੁਲਿਸ ਦੀ ਕਸਟਡੀ ਵਿੱਚੋਂ ਫਰਾਰ ਹੋਣ ਦੇ ਮਾਮਲੇ ਵਿੱਚ ਬਰਖ਼ਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਅੱਜ ਮੁੜ ਤੋਂ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਗੈਂਗਸਟਰ ਦੀਪਕ ਟੀਨੂੰ ਤੜਕੇ ਉਸ ਸਮੇਂ ਫਰਾਰ ਹੋ ਗਿਆ ਸੀ ਜਦੋਂ ਪ੍ਰਿਤਪਾਲ ਸਿੰਘ ਉਸਨੂੰ ਨਿੱਜੀ ਗੱਡੀ ਵਿੱਚ ਬਾਹਰ ਲੈ ਕੇ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਮਾਮਲੇ ਵਿੱਚ ਕਈ ਹੋਰ ਵੱਡੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ। ਜਿਹਨਾਂ ਖਿਲਾਫ ਕਿਸੇ ਵੀ ਵੇਲੇ ਕਾਰਵਾਈ ਹੋ ਸਕਦੀ ਹੈ।