ਗੈਂਗਸਟਰ ਮਨਦੀਪ ਤੂਫ਼ਾਨ ਅਤੇ ਮਨਪ੍ਰੀਤ ਰਈਆ ਦੀ ਅਦਾਲਤ ਵਿੱਚ ਪੇਸ਼ੀ ਅੱਜ
ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਸਾਜਿਸ਼ ਵਿੱਚ ਸ਼ਾਮਿਲ ਦੋਵੇਂ ਗੈਂਗਸਟਰ
ਚੰਡੀਗੜ੍ਹ,17 ਸਤੰਬਰ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਿਲ ਸ਼ਾਰਪ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਸਾਥੀਆਂ ਰਾਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਅੱਜ ਮਾਨਸਾ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਹਨਾਂ ਤਿੰਨਾਂ ਦਾ ਸੱਤ ਦਿਨਾਂ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ।ਇਸ ਦੇ ਨਾਲ ਹੀ ਪੁਲਿਸ ਵੱਲੋਂ ਫੜ੍ਹੇ ਗਏ ਗੈਂਗਸਟਰਾਂ ਮਨਦੀਪ ਤੂਫਾਨ ਅਤੇ ਮਨਪ੍ਰੀਤ ਰਈਆ ਦੀ ਵੀ ਅੱਜ ਮਾਨਸਾ ਅਦਾਲਤ ਵਿੱਚ ਹੀ ਪੇਸ਼ ਕੀਤਾ ਜਾਵੇਗਾ। ਉਹਨਾਂ ਨੂੰ ਪੁਲਿਸ ਨੇ ਅੰਮ੍ਰਿਤਸਰ ਵਿੱਚੋਂ ਗ੍ਰਿਫਤਾਰ ਕੀਤਾ ਸੀ।