ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਅੱਜ
ਪੰਜਾਬ ਪੁਲਿਸ ‘ਤੇ ਮੁਕਾਬਲੇ ਵਿੱਚ ਮਾਰਨ ਦਾ ਪ੍ਰਗਟਾਇਆ ਹੈ ਖ਼ਦਸ਼ਾ!
ਚੰਡੀਗੜ੍ਹ,2 ਜੂਨ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਫੇਸਬੁੱਕ ਤੇ ਪੋਸਟ ਪਾ ਕੇ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਜਿਕਰਯੋਗ ਹੈ ਕਿ ਲਾਰੈਂਸ ਨੇ ਪਹਿਲਾਂ ਐਨਆਈਏ ਅਤੇ ਬਾਅਦ ਵਿੱਚ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਮੰਗ ਕੀਤੀ ਸੀ ਕਿ ਉਸਨੂੰ ਪੰਜਾਬ ਜਾਂ ਕਿਸੇ ਵੀ ਹੋਰ ਪੁਲਿਸ ਦੇ ਹਵਾਲੇ ਨਾ ਕੀਤਾ ਜਾਵੇ ਇਸ ਪਿੱਛੇ ਉਸਨੇ ਖਦਸ਼ਾ ਪ੍ਰਗਟਾਇਆ ਸੀ ਕਿ ਪੰਜਾਬ ਪੁਲਿਸ ਉਸਨੂੰ ਮੁਕਾਬਲੇ ‘ਚ ਮਾਰ ਸਕਦੀ ਹੈ। ਹਾਲਾਂਕਿ ਮਾਨਸਾ ਪੁਲਿਸ ਨੇ ਉਸ ਨੂੰ ਪੰਜਾਬ ਲਿਆਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਫਿਲਹਾਲ ਲਾਰੈਂਸ 5 ਦਿਨ ਦੇ ਰਿਮਾਂਡ ‘ਤੇ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਕੋਲ ਹੈ। ਰਿਮਾਂਡ ਖ਼ਤਮ ਹੁੰਦੇ ਹੀ ਪੰਜਾਬ ਪੁਲਿਸ ਅਦਾਲਤ ਤੋਂ ਉਸ ਦੇ ਵਾਰੰਟ ਦੀ ਮੰਗ ਕਰੇਗੀ।ਮਾਨਸਾ ਦੇ ਪਿੰਡ ਜਵਾਹਰਕੇ ‘ਚ ਐਤਵਾਰ ਸ਼ਾਮ 5.30 ਵਜੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਦਾ ਖਾਸ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਸ਼ਾਹਰੁਖ ਤੋਂ ਕੀਤੀ ਗਈ ਪੁੱਛਗਿੱਛ ਦੇ ਵੇਰਵੇ ਸਾਹਮਣੇ ਆਏ ਹਨ। ਸ਼ਾਹਰੁਖ ਨੇ ਕਿਹਾ ਕਿ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਤਿਹਾੜ ਜੇਲ੍ਹ ‘ਚ ਰਚੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ