ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ
ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ;ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ,2 ਜੂਨ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਦੇ ਲਈ ਲਾਰੇਂਸ ਬਿਸ਼ਨੋਈ ਦਾ ਪ੍ਰੋਡਕਸ਼ਨ ਵਾਰੰਟ ਲੈਣ ਦਾ ਰਾਹ ਪੱਧਰਾ ਹੁੰਦਾ ਦਿਖਾਈ ਦੇ ਰਿਹਾ ਹੈ। ਦੱਸ ਦਈਏ ਲਾਰੇਂਸ ਬਿਸ਼ਨੋਈ ਵੱਲੋੇਂ ਉਸਦਾ ਰਿਮਾਂਡ ਪੰਜਾਬ ਪੁਲਿਸ ਨੂੰ ਨਾ ਦੇਣ ਦੀ ਮੰਗ ਲੈ ਕੇ ਪਾਈ ਗਈ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ।ਇਸ ਮਾਮਲੇ ਵਿੱਚ ਲਾਰੇਂਸ ਬਿਸ਼ਨੋਈ ਨੂੰ ਵੱਡਾ ਝਟਕਾ ਦਿੰਦੇ ਹੋਏ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਫਿਲਹਾਲ ਸਿੱਧੂ ਕਤਲਕਾਂਡ ਮਾਮਲੇ ਵਿਚ ਦਰਜ ਐਫਆਈਆਰ ਵਿੱਚ ਲਾਰੇਂਸ ਬਿਸ਼ਨੋਈ ਦਾ ਨਾਮ ਨਹੀਂ ਹੈ। ਹਾਈਕੋਰਟ ਦੀ ਇਸ ਟਿੱਪਣੀ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਜਲਦ ਹੀ ਪੰਜਾਬ ਪੁਲਿਸ ਲਾਰੇਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਪੁੱਛਗਿੱਛ ਲਈ ਪੰਜਾਬ ਲਿਆ ਸਕਦੀ ਹੈ।