ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਮੁਹਾਲੀ ਕੋਰਟ ਵਿੱਚ ਪੇਸ਼ੀ
ਪੜ੍ਹੋ ਕਿਹੜੇ ਮਾਮਲੇ ਵਿੱਚ ਹੋਵੇਗੀ ਪੇਸ਼ੀ
ਚੰਡੀਗੜ੍ਹ,29 ਅਗਸਤ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡਮ ਮਾਮਲੇ ਵਿੱਚ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅੱਜ ਮੁਹਾਲੀ ਕੋਰਟ ਵਿੱਚ ਪੇਸ਼ੀ ਹੋਵੇਗੀ। ਜਾਣਕਾਰੀ ਅਨੁਸਾਰ ਇਹ ਪੇਸ਼ੀ ਜਾਅਲੀ ਪਾਸਪੋਰਟ ਬਣਾ ਕੇ ਲਾਰੈਂਸ ਵੱਲੋਂ ਆਪਣੇ ਭਰਾ ਨੂੰ ਵਿਦੇਸ਼ ਭੇਜਣ ਦੇ ਮਾਮਲੇ ਵਿੱਚ ਹੋਣੀ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਲਾਰੈਂਸ ਦਾ 10 ਦਿਨਾਂ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ।