ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ,1 ਸਤੰਬਰ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਲਾਰੈਂਸ ਨੇ ਪੰਜਾਬ ਸਰਕਾਰ ਦੇ ਅਰੈਸਟ ਵਾਰੰਟ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਸ ਤੇ ਅੱਜ ਸੁਣਵਾਈ ਹੋਵੇਗੀ। ਜਾਣਕਾਰੀ ਅਨੁਸਾਰ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਸਰਕਾਰ ਦਾ ਪੱਖ ਸੁਪਰੀਮ ਕੋਰਟ ਵਿੱਚ ਰੱਖਣਗੇ। ਦੱਸ ਦਈਏ ਕਿ ਸਿੱਧੂ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਲਿਆਂਦਾ ਸੀ।