ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਅਦਾਲਤ ‘ਚ ਪੇਸ਼ੀ ਅੱਜ
ਚੰਡੀਗੜ੍ਹ, 8 ਸਤੰਬਰ(ਵਿਸ਼ਵ ਵਾਰਤਾ)- ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਪੁਲਿਸ ਵਲੋਂ 10 ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਖਰੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।