ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਲੁਧਿਆਣਾ ਅਦਾਲਤ ਵਿੱਚ ਹੋਈ ਪੇਸ਼ੀ
ਪੜ੍ਹੋ ਹੁਣ ਕਿਹੜੇ ਜਿਲ੍ਹੇ ਦੀ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ
ਚੰਡੀਗੜ੍ਹ 12 ਅਕਤੂਬਰ(ਵਿਸ਼ਵ ਵਾਰਤਾ)- ਲੁਧਿਆਣਾ ਦੇ ਥਾਣਾ ਮੇਹਰਬਾਨ ਦੇ ਇੱਕ ਕਤਲ ਕੇਸ ਵਿੱਚ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਲੁਧਿਆਣਾ ਪੁਲੀਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਸਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੋਗਾ ਜ਼ਿਲ੍ਹਾ ਪੁਲਿਸ ਨੇ ਟਰਾਂਜ਼ਿਟ ਰਿਮਾਂਡ ਤੇ ਲਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ ਮੋਗਾ ਪੁਲਿਸ ਦੇ ਨਾਲ ਜਲੰਧਰ ਪੁਲਿਸ ਵੀ ਬਿਸ਼ਨੋਈ ਦਾ ਰਿਮਾਂਡ ਲੈਣਾ ਚਾਹੁੰਦੀ ਸੀ। ਪਰ ਅਦਾਲਤ ਨੇ ਦਲੀਲਾਂ ਤੋਂ ਬਾਅਦ ਮੋਗਾ ਨਾਲ ਸਬੰਧਤ ਬਾਘਾ ਪੁਰਾਣਾ ਚ ਬੰਬੀਹਾ ਗਰੁੱਪ ਨਾਲ ਜੁੜੇ ਇੱਕ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਲਈ ਟਰਾਂਜ਼ਿਟ ਰਿਮਾਂਡ ਜਾਰੀ ਕਰ ਦਿੱਤਾ। ਜਿਸ ਤੋਂ ਬਾਅਦ ਹੁਣ ਲਾਰੈਂਸ ਬਿਸ਼ਨੋਈ ਮੋਗਾ ਪੁਲਿਸ ਦੀ ਹਿਰਾਸਤ ਵਿੱਚ ਹੈ।