ਸਿੱਧੂ ਮੂਸੇਵਾਲਾ ਕਤਲਕਾਂਡ
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਨੇ ਮੁੜ ਭੇਜਿਆ ਦਿੱਲੀ ਪੁਲਿਸ ਦੇ ਸਪੈੈੱਸ਼ਲ ਸੈੱਲ ਦੀ ਰਿਮਾਂਡ ‘ਤੇ
ਪੜ੍ਹੋ ਬਿਸ਼ਨੋਈ ਕੋਲੋਂ ਪੁੱਛਗਿੱਛ ਕਰਨ ਲਈ ਪੰਜਾਬ ਪੁਲਿਸ ਨੂੰ ਕਰਨਾ ਪਵੇਗਾ ਹੋਰ ਕਿੰਨਾ ਇੰਤਜ਼ਾਰ
ਚੰਡੀਗੜ੍ਹ,10 ਜੂਨ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆ ਕੇ ਪੁੱਛਗਿੱਛ ਕਰਨ ਲਈ ਅਜੇ ਹੋਰ ਉਡੀਕ ਕਰਨੀ ਪਵੇਗੀ। ਜਾਣਕਾਰੀ ਅਨੁਸਾਰ ਲਾਰੇਂਸ ਬਿਸ਼ਨੋਈ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਅਦਾਲਤ ਵੱਲੋਂ ਉਸਨੂੰ 4 ਦਿਨਾਂ ਲਈ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਰਿਮਾਂਡ ਤੇ ਭੇਜ ਦਿੱਤਾ ਹੈ । ਜਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਲਾਰੇਂਸ ਬਿਸ਼ਨੋਈ ਕੋਲੋਂ ਪੁੱਛਗਿੱਛ ਕੀਤੀ ਜਾਣੀ ਹੈ।























