ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਐਨਕਾਊਂਟਰ ਦੇ ਡਰੋਂ ਐਨਆਈਏ ਅਦਾਲਤ ਦਾ ਕੀਤਾ ਰੁਖ
ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਹੱਤਿਆ ਕਾਂਡ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਐੱਨਆਈਏ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਉਸ ਨੇ ਕਿਹਾ ਹੈ ਕਿ ਜੇਕਰ ਪੰਜਾਬ ਪੁਲਿਸ ਮੇਰਾ ਪ੍ਰੋਡਕਸ਼ਨ ਵਾਰੰਟ ਮੰਗਦੀ ਹੈ ਤਾਂ ਐਨਕਾਊਂਟਰ ਹੋ ਸਕਦਾ ਹੈ। ਇਸ ਲਈ ਉਸਦੀ ਸੁਰੱਖਿਆ ਨਿਸ਼ਚਿਤ ਕੀਤੀ ਜਾਵੇ। ਉਸ ਨੇ ਕਿਹਾ ਕਿ ਪੁਲਿਸ ਨੇ ਜੇਕਰ ਪੁੱਛਗਿਛ ਕਰਨੀ ਹੈ ਤਾਂ ਵੀਡੀਓ ਕਾਨਫਰੰਸਿੰਗ ਜ਼ਰੀਏ ਕਰੇ। ਇਸ ਲਈ ਕਸਟਡੀ ਦੀ ਜ਼ਰੂਰਤ ਨਹੀਂ ਹੈ। ਕੋਰਟ ਨੇ ਇਸ ਪਟੀਸ਼ਨ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਲਾਅ ਐਂਡ ਆਰਡਰ ਪੁਲਿਸ ਦਾ ਵਿਸ਼ਾ ਹੈ ਅਤੇ ਸੁਰੱਖਿਆ ਰਾਜ ਦਾ ਵਿਸ਼ਾ ਹੈ। ਅਦਾਲਤ ਇਸ ਸਬੰਧੀ ਕੋਈ ਹੁਕਮ ਨਹੀਂ ਦੇ ਸਕਦੀ।