ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਇੰਟਰਵਿਊ ਦੇਣ ਦਾ ਮਾਮਲਾ ਪਹੁੰਚਿਆ ਹਾਈਕੋਰਟ
ਚੰਡੀਗੜ੍ਹ, 18 ਮਾਰਚ (ਵਿਸ਼ਵ ਵਾਰਤਾ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਅੰਦਰੋਂ ਇੰਟਰਵਿਊ ਲੈਣ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਸੀਨੀਅਰ ਵਕੀਲ ਨੇ ਉਕਤ ਮਾਮਲੇ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ ਇੰਟਰਵਿਊ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਰਾਸ਼ਟਰੀ ਜਾਂਚ ਏਜੰਸੀ ਤੋਂ ਕਰਵਾਈ ਜਾਵੇ। ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਪਟੀਸ਼ਨ ‘ਤੇ ਸੋਮਵਾਰ ਤੱਕ ਸੁਣਵਾਈ ਹੋ ਸਕਦੀ ਹੈ।
ਦੱਸ ਦਈਏ ਕਿ ਅਸਲ ਵਿਚ ਇਸ ਘਟਨਾ ਨੇ ਜੇਲ੍ਹਾਂ ਦੀ ਪੂਰੀ ਵਿਵਸਥਾ ਨੂੰ ਢਾਹ ਲਾਈ ਹੈ ਅਤੇ ਜੇਲ੍ਹ ਮੈਨੂਅਲ ਅਤੇ ਕਾਨੂੰਨ ਦੇ ਨਿਯਮਾਂ ਦੀਆਂ ਸਾਰੀਆਂ ਧਾਰਾਵਾਂ ਨੂੰ ਤੋੜ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਇਸ ਸਾਰੀ ਘਟਨਾ ਦੀ ਪਾਰਦਰਸ਼ੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।