ਐਕਸ਼ਨ ਵਿੱਚ ਗੈਂਗਸਟਰ ਵਿਰੋਧੀ ਟਾਸਕ ਫੋਰਸ
ਹਰਿਆਣਾ ਅਤੇ ਉੱਤਰਾਖੰਡ ਤੋਂ ਦੋ ਗੈਂਗਸਟਰਾਂ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ
ਪੜ੍ਹੋ,ਕਿਹੜੇ ਮਾਮਲਿਆਂ ਵਿੱਚ ਲੋੜੀਂਦੇ ਹਨ ਦੋਵੇਂ ਗੈਂਗਸਟਰ
ਚੰਡੀਗੜ੍ਹ,15 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਦੇ ਇਰਾਦੇ ਨਾਲ ਬਣਾਈ ਗਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਹਰਿਆਣਾ ਅਤੇ ਉੱਤਰਾਖੰਡ ਤੋਂ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰਈ ਅਨੁਸਾਰ ਇਹ ਦੋਵੇਂ ਗੈਂਗਸਟਰ ਪਟਿਆਲਾ ਵਿਖੇ ਮਾਰੇ ਗਏ ਧਰਮਿੰਦਰ ਭਿੰਦਾ ਕਤਲ ਕੇਸ ਵਿੱਚ ਲੋੜੀਂਦੇ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਰਿਆਣਾ ਅਤੇ ਉੱਤਰਾਖੰਡ ਵਿੱਚ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ ਜਿਸ ਕਾਰਨ ਇਹ ਗ੍ਰਿਫਤਾਰੀਆਂ ਹੋਈਆਂ ਸਨ।
ਪੰਜਾਬ ਸਰਕਾਰ ਵੱਲੋਂ ਬਣਾਈ ਗਈ ਗੈਂਗਸਟਰ ਵਿਰੋਧੀ ਟਾਸਕ ਫੋਰਸ ਦੇ ਮੁਖੀ ਏਡੀਜੀਪੀ ਪ੍ਰਮੋਦ ਬਾਨ ਹਨ ਅਤੇ ਉਹਨਾਂ ਤੋਂ ਇਲਾਵਾ ਏਆਈਜੀ ਗੁਰਮੀਤ ਚੌਹਾਨ ਅਤੇ ਆਈਜੀ ਗੁਰਪ੍ਰੀਤ ਸਿੰਘ ਭੁੱਲਰ ਮੁੱਖ ਮੈਂਬਰ ਹਨ। ਉੱਤਰਾਖੰਡ ਤੋਂ ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਕਥਿਤ ਗੈਂਗਸਟਰ ਹਰਬੀਰ ਸਿੰਘ ਹੈ।