ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ ਮਾਮਲ ਦਰਜ ਹੋਣ ਤੋਂ ਭੜਕਿਆ ਬੰਬੀਹਾ ਗੈਂਗ
ਪੰਜਾਬ ਪੁਲਿਸ ਨੂੰ ਦਿੱਤੀ ਸ਼ਰੇਆਮ ਧਮਕੀ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)-ਬਠਿੰਡਾ ਜੇਲ ‘ਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਬੰਬੀਹਾ ਗੈਂਗ ਭੜਕ ਗਿਆ ਹੈ। ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਸਿੱਧੇ ਤੌਰ ‘ਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਵਿੰਦਰ ਫਰਾਂਸ ਬੰਬੀਹਾ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਬੁੱਢਾ ਨੂੰ ਤੰਗ ਨਾ ਕਰਨ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਨੂੰ ਨਾ ਰੋਕਿਆ ਗਿਆ ਤਾਂ ਅਸੀਂ ਧਮਕੀਆਂ ਨਹੀਂ ਦੇਵਾਂਗੇ, ਸਗੋਂ ਸਿੱਧੇ ਤੌਰ ‘ਤੇ ਕੰਮ ਕਰਾਂਗੇ।
ਪਿਛਲੇ ਕੁਝ ਸਮੇਂ ਤੋਂ ਬੰਬੀਹਾ ਗੈਂਗ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹੋ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਵੱਡੀ ਗੈਂਗ ਵਾਰ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਗੈਂਗਸਟਰ ਦਵਿੰਦਰ ਬੰਬੀਹਾ ਦੀ ਮੌਤ ਤੋਂ ਬਾਅਦ ਅਰਮੀਨੀਆ ‘ਚ ਬੈਠੇ ਲੱਕੀ ਪਟਿਆਲਾ ਅਤੇ ਜੇਲ ‘ਚ ਬੰਦ ਸੁਖਪ੍ਰੀਤ ਬੁੱਢਾ ਬੰਬੀਹਾ ਗੈਂਗ ਨੂੰ ਚਲਾ ਰਹੇ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ 23 ਅਗਸਤ ਨੂੰ ਬਠਿੰਡਾ ਜੇਲ੍ਹ ਵਿੱਚ ਕੈਦੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਤਲਾਸ਼ੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਨੇ ਦੋਸ਼ ਲਾਇਆ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ । ਜਿਸ ਦੀ ਉਸਨੇ ਬਠਿੰਡਾ ਪੁਲਿਸ ਨੂੰ ਸ਼ਿਕਾਇਤ ਕੀਤੀ। ਇਸ ਮਾਮਲੇ ਵਿੱਚ ਹੁਣ ਬੁੱਢਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।