ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,18 ਜੂਨ(ਵਿਸ਼ਵ ਵਾਰਤਾ)-ਬੀਤੇ ਕੱਲ੍ਹ ਨਾਜ਼ਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਨੂੰ ਅੱਜ ਪਠਾਨਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਧਾਇਕ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।