ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕਟੌਤੀ
ਚੰਡੀਗੜ੍ਹ,1ਮਈ(ਵਿਸ਼ਵ ਵਾਰਤਾ) ਅੱਜ ਤੋਂ ਸ਼ੁਰੂ ਹੋਇਆ ਨਵਾਂ ਮਹੀਨਾ ਮਈ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਅੱਜ ਤੋਂ 20 ਰੁਪਏ ਸਸਤਾ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਤੋਂ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਵਿੱਚ 20 ਰੁਪਏ ਦੀ ਕਟੌਤੀ ਕੀਤੀ ਹੈ। ਹਾਲਾਂਕਿ 14.2 ਕਿਲੋਗ੍ਰਾਮ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।