ਗੋਇੰਦਵਾਲ ਜੇਲ੍ਹ ਮਾਮਲਾ : ਜੇਲ੍ਹ ਸੁਪਰਡੈਂਟ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ)- ਗੋਇੰਦਵਾਲ ਜੇਲ੍ਹ ‘ਚ 26 ਫਰਵਰੀ ਨੂੰ ਹੋਈ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੇ ਕਤਲ ਅਤੇ ਤਿੰਨ ਹੋਰਾਂ ਦੇ ਜ਼ਖ਼ਮੀ ਹੋਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਜੇਲ੍ਹ ਸੁਪਰਡੈਂਟ ਸਣੇ ਚਾਰ ਹੋਰ ਪੁਲਿਸ ਮੁਲਾਜ਼ਮਾਂ ਨੂੰ ਸੋਮਵਾਰ ਨੂੰ ਖਡੂਰ ਸਾਹਿਬ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਗੋਇੰਦਵਾਲ ਜੇਲ੍ਹ ਗੈਂਗ ਵਾਰ ਮਾਮਲੇ ਵਿੱਚ ਗ੍ਰਿਫ਼ਤਾਰ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਸਮੇਤ ਕੁੱਲ ਪੰਜ ਮੁਲਾਜ਼ਮਾਂ ਨੂੰ ਜ਼ਮਾਨਤ ਮਿਲ ਗਈ ਹੈ। ਇਕਬਾਲ ਸਿੰਘ ਬਰਾੜ ਦੇ ਵਕੀਲ ਨੇ ਦੱਸਿਆ ਕਿ ਪੁਲੀਸ ਨੇ ਜਿਨ੍ਹਾਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਉਹ ਜ਼ਮਾਨਤੀ ਧਾਰਾਵਾਂ ਹਨ। ਕਾਨੂੰਨ ਮੁਤਾਬਕ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਜ਼ਮਾਨਤ ਮਿਲਣੀ ਚਾਹੀਦੀ ਸੀ।