ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ 2 ਦਸੰਬਰ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਸਾਜਿਸ਼ਘਾੜੇ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਡਿਟੇਨ ਕਰਨ ਦੀਆਂ ਅੱਜ ਸਵੇਰ ਤੋਂ ਖਬਰਾਂ ਆ ਰਹੀਆਂ ਹਨ। ਇਸ ਵਿਚਾਲੇ ਗੁਜਰਾਤ ਦੌਰੇ ਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ। ਉਹਨਾਂ ਕਿਹਾ ਕਿ ਕੈਲੀਫੋਰਨੀਆ ਪੁਲਿਸ ਨੇ ਭਾਰਤ ਸਰਕਾਰ ਅਤੇ ਪੰਜਾਬ ਪੁਲਿਸ ਨਾਲ ਗੱਲ ਕੀਤੀ ਹੈ। ਉਹਨਾਂ ਇਹ ਵੀ ਕਿਹਾ ਕਿ ਗੋਲਡੀ ਬਰਾੜ ਨੂੰ ਬਹੁਤ ਜਲਦ ਭਾਰਤ ਲਿਆਂਦਾ ਜਾਵੇਗਾ।
ਅਹਿਮ ਮਸਲਿਆਂ ‘ਤੇ ਗੁਜਰਾਤ ਤੋਂ ਪ੍ਰੈੱਸ ਕਾਨਫਰੰਸ… LIVE https://t.co/UONY4prkKn
— Bhagwant Mann (@BhagwantMann) December 2, 2022