ਗੋਲੀਬਾਰੀ ‘ਚ 5 ਵਿਅਕਤੀਆਂ ਦੀ ਮੌਤ
ਚੰਡੀਗੜ੍ਹ, 20ਦਸੰਬਰ(ਵਿਸ਼ਵ ਵਾਰਤਾ)- ਕੈਨੇਡਾ ਦੇ ਟੋਰੰਟੋ ਸ਼ਹਿਰ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਧਿਕਾਰੀਆਂ ਨੇ ਕਿਹਾ ਕਿ ਸ਼ੱਕੀ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ ਹੈ। ਇਕ ਨਿਊਜ਼ ਏਜੰਸੀ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਪੁਲਿਸ ਨੂੰ ਐਤਵਾਰ ਨੂੰ ਵਾਪਰੀ ਇਕ ਘਟਨਾ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸ਼ੱਕੀ ਦੇ ਮਕਸਦ ਦਾ ਅਜੇ ਤੱਕ ਕੁਝ ਪਤਾ ਨਹੀਂ ਚੱਲ ਸਕਿਆ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।