ਗੋਵਿੰਦ ਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਦਾ ਨੀਂਹ ਪੱਥਰ ਰੱਖਣ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਕੀਤਾ ਧੰਨਵਾਦ
ਚੰਡੀਗੜ੍ਹ 22 ਅਕਤੂਬਰ(ਵਿਸ਼ਵ ਵਾਰਤਾ) – ਬੀਤੇ ਕੱਲ੍ਹ ਉੱਤਰਾਖੰਡ ਦੌਰੇ ਤੇ ਆਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਵਿੰਦ ਘਾਟ ਤੋਂ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਦਾ ਨੀਂਹ ਪੱਥਰ ਰੱਖਿਆ। ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਦਾ ਨੀਂਹ ਪੱਥਰ ਰੱਖਣ ਦੇ ਇਤਿਹਾਸਕ ਉਪਰਾਲੇ ਦੀ ਦੁਨੀਆ ਭਰ ਦੇ ਸਿੱਖਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਅੱਜ ਸਿੱਖਾਂ ਦੀ ਸਰਬਉੱਚ ਅਥਾਰਟੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਰੋਪਵੇਅ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਹੈ ਅਤੇ ਧੰਨਵਾਦ ਕੀਤਾ ਹੈ।