ਗੌਰਵ ਵੱਲਭ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਅੱਜ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸਵੇਰੇ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਸੀ। ਗੌਰਵ ਵੱਲਭ ਨੇ ਅਸਤੀਫੇ ਦੀ ਕਾਪੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੂੰ ਪੱਤਰ ਲਿਖ ਕੇ ਆਪਣੇ ਦਿਲ ਦੀਆਂ ਸਾਰੀਆਂ ਭਾਵਨਾਵਾਂ ਦੱਸੀਆਂ ਹਨ। ਉਹਨਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਪਾਰਟੀ ਦੇ ਸਟੈਂਡ ਤੋਂ ਅਸਹਿਜ ਮਹਿਸੂਸ ਕਰ ਰਹੇ ਹਨ। ਗੌਰਤਲਬ ਹੈ ਕਿ 24 ਘੰਟਿਆਂ ਦੇ ਅੰਦਰ ਕਾਂਗਰਸ ਦੇ 3 ਪ੍ਰਮੁੱਖ ਆਗੂਆਂ ਨੇ ਪਾਰਟੀ ਛੱਡ ਦਿੱਤੀ ਹੈ, ਪਾਰਟੀ ਛੱਡਣ ਵਾਲੇ ਆਗੂਆਂ ਵਿੱਚ ਮੁੱਕੇਬਾਜ਼ ਵਿਜੇਂਦਰ ਸਿੰਘ, ਸਾਬਕਾ ਸੰਸਦ ਮੈਂਬਰ ਸੰਜੇ ਨਿਰੂਪਮ ਅਤੇ ਗੌਰਵ ਵੱਲਭ ਸ਼ਾਮਲ ਹਨ।























