ਨਵੀਂ ਦਿੱਲੀ, 6 ਸਤੰਬਰ : ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਹੱਤਿਆ ਮਾਮਲੇ ਵਿਚ ਕੇਂਦਰ ਸਰਕਾਰ ਨੇ ਕਰਨਾਟਕ ਸਰਕਾਰ ਤੋਂ ਰਿਪੋਰਟ ਮੰਗੀ ਹੈ| ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਰਨਾਟਕ ਦੇ ਹੋਮ ਸੈਕਟਰੀ ਤੋਂ ਰਿਪੋਰਟ ਮੰਗੀ ਹੈ| ਇਸ ਦੌਰਾਨ ਕਰਨਾਟਕ ਦੀ ਸਰਕਾਰ ਨੇ ਗੌਰੀ ਲੰਕੇਸ਼ ਹੱਤਿਆ ਮਾਮਲੇ ਵਿਚ ਜਾਂਚ ਦੇ ਆਦੇਸ਼ ਦੇ ਦਿੱਤੇ ਹਨ| ਦੱਸਣਯੋਗ ਹੈ ਕਿ ਗੌਰੀ ਲੰਕੇਸ਼ ਹੱਤਿਆ ਤੋਂ ਬਾਅਦ ਸੂਬੇ ਵਿਚ ਭਾਰੀ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ|
ਵਰਨਣਯੋਗ ਹੈ ਕਿ ਬੰਗਲੁਰੂ ਵਿਚ ਕੱਲ੍ਹ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਕਰ ਦਿੱਤੀ ਸੀ| ਉਸ ਦੇ ਘਰ ਤਿੰਨ ਲੋਕਾਂ ਨੇ ਉਸ ਨੂੰ ਗੋਲੀਆਂ ਮਾਰੀਆਂ, ਜਿਸ ਕਾਰਨ ਕੰਨੜ ਮੈਗਜ਼ੀਨ ਲੰਕੇਸ਼ ਪੱਤ੍ਰਿਕਾ ਦੀ ਸੰਪਾਦਕ ਗੌਰੀ ਲੰਕੇਸ਼ ਦੀ ਮੌਤ ਹੋ ਗਈ ਸੀ| ਉਸ ਨੂੰ ਹਿੰਦੂਤਵ ਬ੍ਰਿਗੇਡ ਦੀ ਆਲੋਚਕ ਵਜੋਂ ਜਾਣਿਆ ਜਾਂਦਾ ਸੀ|
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ)...