ਗ੍ਰਹਿ ਮੰਤਰਾਲੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਦਿਸ਼ਾ ਨਿਰਦੇਸ਼ ਜਾਰੀ ਰੱਖਣ ਦੇ ਦਿੱਤੇ ਆਦੇਸ਼

ਨਵੀਂ ਦਿੱਲੀ,28 ਮਈ (ਵਿਸ਼ਵ ਵਾਰਤਾ)): ਦੇਸ਼ ਵਿਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 30 ਜੂਨ ਤੱਕ ਕੋਰੋਨਾ ਦਿਸ਼ਾ ਨਿਰਦੇਸ਼ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਕਿਹਾ ਕਿ ਕੋਰੋਨਾ ਦੀ ਰੋਕਥਾਮ ਅਤੇ ਹੋਰ ਉਪਾਵਾਂ ਦੀ ਸਖਤੀ ਨਾਲ ਲਾਗੂ ਕਰਨ ਨਾਲ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਨਵੇਂ ਅਤੇ ਸਰਗਰਮ ਮਾਮਲਿਆਂ ਵਿੱਚ ਗਿਰਾਵਟ ਆਈ ਹੈ, ਸਿਵਾਏ ਦੱਖਣੀ ਅਤੇ ਉੱਤਰ-ਪੂਰਬੀ ਖੇਤਰਾਂ ਦੇ ਕੁਝ ਇਲਾਕਿਆਂ ਨੂੰ ਛੱਡ ਕੇ।






















