ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ
ਕਿਸਾਨ ਅੰਦੋਲਨ ਤੇ ਕਰ ਸਕਦੇ ਹਨ ਅਹਿਮ ਚਰਚਾ
ਚੰਡੀਗੜ੍ਹ,9 ਅਕਤੂਬਰ(ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ ਹਨ। ਇਸ ਤੋਂ ਪਹਿਲਾਂ ਉਹਨਾਂ ਨੇ ਕੁੰਡਲੀ ਬਾਰਡਰ ਤੋਂ ਵਪਾਰੀਆਂ ਦੇ ਵਫਦ ਨਾਲ ਮੁਲਾਕਾਤ ਕੀਤੀ ਸੀ। ਅਮਿਤ ਸ਼ਾਹ ਨਾਲ ਖੱਟੜ ਦੀ ਇਸ ਮੀਟਿੰਗ ਤੋਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਕਿਸਾਨ ਅੰਦੋਲਨ ਨੂੰ ਲੈ ਕੇ ਚਰਚਾ ਕਰ ਸਕਦੇ ਹਨ ਅਤੇ ਜਲਦ ਹੀ ਇਸ ਮਸਲੇ ਦਾ ਕੋਈ ਹੱਲ ਕੱਢਣ ਦੀ ਅਪੀਲ ਕਰ ਸਕਦੇ ਹਨ।