ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਤੇ ਹਰਿਆਣਾ ‘ਚ ਕਰਨਗੇ ਰੈਲੀ
ਚੰਡੀਗੜ੍ਹ, 18ਜੂਨ(ਵਿਸ਼ਵ ਵਾਰਤਾ) ਕੇਂਦਰ ‘ਚ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਅਤੇ ਹਰਿਆਣਾ ‘ਚ ਰੈਲੀ ਕਰਨਗੇ। ਪਿਛਲੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ, ਜਦਕਿ ਪੰਜਾਬ ਦੀਆਂ 13 ‘ਚੋਂ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਪੰਜਾਬ ‘ਚ ਅਮਿਤ ਸ਼ਾਹ ਦੀ ਰੈਲੀ ਗੁਰਦਾਸਪੁਰ ਦੀ ਦਾਣਾ ਮੰਡੀ ‘ਚ ਹੋਵੇਗੀ। ਉਹ ਦੁਪਹਿਰ 1 ਵਜੇ ਦੇ ਕਰੀਬ ਇੱਥੇ ਪਹੁੰਚਣਗੇ। ਜਿਸ ਵਿੱਚ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਕਿਸਾਨਾਂ ਅਤੇ ਪਿੰਡ ਵਾਸੀਆਂ ਲਈ ਕੀਤੇ ਕੰਮਾਂ ਨੂੰ ਗਿਣਾਉਣਗੇ। ਫਿਰ ਸ਼ਾਮ 4 ਵਜੇ ਦੇ ਕਰੀਬ ਉਹ ਹਰਿਆਣਾ ਦੇ ਸਿਰਸਾ ਵਿੱਚ ਰੈਲੀ ਕਰਨਗੇ।






















