ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਇਸ ਦਿਨ ਆਉਣਗੇ ਪੰਜਾਬ ਦੌਰੇ ਤੇ
ਚੰਡੀਗੜ੍ਹ,7 ਜੂਨ(ਵਿਸ਼ਵ ਵਾਰਤਾ)- ਕੇਂਦਰ ‘ਚ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਦੇਸ਼ ਭਰ ਵਿੱਚ ਜਨ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚਲਦਿਆਂ ਹੀ ਭਾਜਪਾ ਦੇ ਬੁਲਾਰੇ ਅਨਿਲ ਸਰੀਨ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਬਹੁਤ ਜਲਦ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਪੰਜਾਬ ਦੌਰੇ ਤੇ ਆਉਣਗੇ। ਉਹਨਾਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ 14 ਜੂਨ ਨੂੰ ਹੁਸ਼ਿਆਰਪੁਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ਵਿਖੇ ਵਿਸ਼ਾਲ ਰੈਲੀਆਂ ਕਰਨਗੇ।