ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁੱਛਿਆ ਹਾਲ
ਖਰਾਬ ਸਿਹਤ ਦੇ ਚਲਦਿਆਂ ਹਸਪਤਾਲ ਵਿੱਚ ਹਨ ਭਰਤੀ
ਚੰਡੀਗੜ੍ਹ,21ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (95 ਸਾਲ) ਦੀ ਤਬੀਅਤ ਮੁੜ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਡਾਕਟਰਾਂ ਦੀ ਵਿਸ਼ੇਸ਼ ਟੀਮ ਉਹਨਾਂ ‘ਤੇ ਨਜ਼ਰ ਰੱਖ ਰਹੀ ਹੈ।
Concerned to know that the veteran leader Shri Parkash Singh Badal Ji is unwell and admitted to hospital. Had a telephone discussion about his health with Shri Sukhbir Singh Badal Ji.
I pray to God for his speedy recovery.
— Amit Shah (@AmitShah) April 21, 2023
ਖਰਾਬ ਸਿਹਤ ਦੇ ਚਲਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਦਾ ਹਾਲਚਾਲ ਜਾਣਿਆ ਹੈ। ਜਿਸ ਦੀ ਜਾਣਕਾਰੀ ਖੁਦ ਅਮਿਤ ਸ਼ਾਹ ਨੇ ਟਵੀਟ ਕਰਕੇ ਦਿੱਤੀ। ਇੱਕ ਟਵੀਟ ਵਿੱਚ, ਅਮਿਤ ਸ਼ਾਹ ਨੇ ਲਿਖਿਆ – ਇਹ ਜਾਣਨਾ ਚਿੰਤਾ ਦੀ ਗੱਲ ਹੈ ਕਿ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਬੀਮਾਰ ਹਨ ਅਤੇ ਹਸਪਤਾਲ ਵਿੱਚ ਦਾਖਲ ਹਨ। ਮੈਂ ਸੁਖਬੀਰ ਸਿੰਘ ਬਾਦਲ ਜੀ ਨਾਲ ਫੋਨ ‘ਤੇ ਉਨ੍ਹਾਂ ਦੀ ਸਿਹਤ ਬਾਰੇ ਗੱਲ ਕੀਤੀ ਹੈ। ਮੈਂ ਪ੍ਰਮਾਤਮਾ ਅੱਗੇ ਉਹਨਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।