ਗ੍ਰਿਫਤਾਰੀ ‘ਤੇ ਰੋਕ ਲੱਗਣ ਤੋਂ ਬਾਅਦ ਬਿਕਰਮ ਮਜੀਠੀਆ ਦੀ ਪ੍ਰੈੱਸ ਕਾਨਫਰੰਸ
ਕਾਂਗਰਸ ਅਤੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਤੇ ਲਗਾਏ ਗੰਭੀਰ ਇਲਜ਼ਾਮ
ਸੁਖਪਾਲ ਖਹਿਰਾ,ਸਿੱਧੂ ਮੂਸੇਵਾਲਾ ਅਤੇ ਸਿਮਰਜੀਤ ਬੈਂਸ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਵੀ ਗ੍ਰਿਫਤਾਰੀ ਨਾ ਹੋਣ ਤੇ ਚੁੱਕੇ ਸਵਾਲ
ਚੰਡੀਗੜ੍ਹ,26 ਜਨਵਰੀ(ਵਿਸ਼ਵ ਵਾਰਤਾ)- ਐਨਡੀਪੀਐਸ ਐਕਟ ਵਿੱਚ ਨਾਮਜ਼ਦ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗ੍ਰਿਫਤਾਰੀ ਤੇ ਰੋਕ ਲਗਾਏ ਜਾਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਅਤੇ ਸਾਬਕਾ ਡੀਜੀਪੀ ਸਿਧਾਰਥ ਚੱਟੋਪਾਧਿਆਏ ਤੇ ਗੰਭੀਰ ਇਲਜ਼ਾਮ ਲਗਾਏ। ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਫਸਾਉਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸੀ ਆਗੂਆਂ ਸੁਖਪਾਲ ਖਹਿਰਾ ਅਤੇ ਸਿੱਧੂ ਮੂਸੇਵਾਲਾ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਵੀ ਉਹਨਾਂ ਦੀ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਮਜੀਠੀਆ ਨੇ ਸਾਬਕਾ ਡੀਜੀਪੀ ਚਟੋਪਾਧਿਆਏ ਤੇ ਵੀ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਹਨਾਂ ਨੇ ਸਾਜਿਸ਼ ਤਹਿਤ ਮਜੀਠੀਆ ਖਿਲਾਫ ਫੇਕ ਐਫਆਈਆਰ ਦਰਜ ਕਰਵਾਈ ਗਈ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ,ਮੁੱਖ ਮੰਤਰੀ ਚੰਨੀ ਅਤੇ ਡੀਜੀਪੀ ਦੀਆਂ ਕਾਲ ਰਿਕਾਰਡਾਂ ਸੀਜ਼ ਕਰਨ ਦੀ ਵੀ ਮੰਗ ਕੀਤੀ। ਮਜੀਠੀਆ ਨੇ ਪ੍ਰਧਾਨ ਮੰਤਰੀ ਮੋਦੀ ਦੇ ਫਿਰੋਜ਼ਪੁਰ ਦੌਰੇ ਨੂੰ ਲੈ ਕੇ ਵੀ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਘੇਰਿਆ।ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਮੈਂ ਪਰਸੋਂ ਸਮਰਪਣ ਲਈ ਤਿਆਰ ਸੀ ਪਰ,ਮੇਰੇ ਵਕੀਲਾਂ ਦੇ ਕਹਿਣ ਤੇ ਮੈਂ ਨਹੀਂ ਕੀਤਾ।