ਦਿੱਲੀ ਸ਼ਰਾਬ ਘੁਟਾਲਾ ਮਾਮਲਾ
ਗ੍ਰਿਫਤਾਰੀ ਬਾਰੇ ਦਿੱਲੀ ਹਾਈ ਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੇ ਅਰਵਿੰਦ ਕੇਜਰੀਵਾਲ
ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਦੱਸਿਆ ਸੀ ਸਹੀ
ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ, 10ਅਪ੍ਰੈਲ(ਵਿਸ਼ਵ ਵਾਰਤਾ)-ਦਿੱਲੀ ਹਾਈਕੋਰਟ ਦੇ ਝਟਕੇ ਤੋਂ ਇਕ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ ਨੇ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ-ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਉੱਤੇ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਕੇਜਰੀਵਾਲ ਹੁਣ ਇਸ ਫੈਸਲੇ ਖਿਲਾਫ ਬੁੱਧਵਾਰ ਨੂੰ ਸੁਪਰੀਮ ਕੋਰਟ ਪਹੁੰਚੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਾਈਕੋਰਟ ਤੋਂ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕੇਜਰੀਵਾਲ ਵੱਲੋਂ ਦਾਇਰ ਪਟੀਸ਼ਨ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ। ਉਂਜ ਲੋਕ ਸਭਾ ਚੋਣਾਂ ਤੋਂ ਮਹਿਜ਼ ਇੱਕ ਹਫ਼ਤਾ ਪਹਿਲਾਂ ਹਾਈ ਕੋਰਟ ਦੇ ਫ਼ੈਸਲੇ ਕਾਰਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਅੱਜ ਸਵੇਰੇ ਉਨ੍ਹਾਂ ਦੇ ਵਕੀਲ ਇਸ ਮਾਮਲੇ ਦੀ ਜਲਦੀ ਸੁਣਵਾਈ ਦੀ ਮੰਗ ਕਰਨਗੇ।
ਦਰਅਸਲ, ਦਿੱਲੀ ਹਾਈ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਆਪਣੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ। ‘ਆਪ’ ਨੇ ਇਹ ਵੀ ਦਾਅਵਾ ਕੀਤਾ ਕਿ ਅਖੌਤੀ ਆਬਕਾਰੀ ਨੀਤੀ ਘੁਟਾਲਾ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਤਬਾਹ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਹੈ।
ਈਡੀ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਈਕੋਰਟ ਦੇ ਫੈਸਲੇ ਤੋਂ ਕੁਝ ਦੇਰ ਬਾਅਦ ‘ਆਪ’ ਦੇ ਸੀਨੀਅਰ ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਇਸ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਵੀ ਉਹੀ ਰਾਹਤ ਦੇਵੇਗੀ, ਜੋ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਨੂੰ ਦਿੱਤੀ ਸੀ।
ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮੁੱਦੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਉਹ ਇਸ ਵੇਲੇ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਵਿੱਚ ਬੰਦ ਹੈ।