• Latest
  • Trending
ਗ੍ਰਿਫਤਾਰ ਕੀਤੇ ਸਿੱਖਾਂ ’ਤੇ ਲਾਇਆ ਐਨ ਐਸ ਏ ਕਾਨੂੰਨ ਤੁਰੰਤ ਹਟਾਇਆ ਜਾਵੇ: ਅਕਾਲੀ ਦਲ

ਗ੍ਰਿਫਤਾਰ ਕੀਤੇ ਸਿੱਖਾਂ ’ਤੇ ਲਾਇਆ ਐਨ ਐਸ ਏ ਕਾਨੂੰਨ ਤੁਰੰਤ ਹਟਾਇਆ ਜਾਵੇ: ਅਕਾਲੀ ਦਲ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗ੍ਰਿਫਤਾਰ ਕੀਤੇ ਸਿੱਖਾਂ ’ਤੇ ਲਾਇਆ ਐਨ ਐਸ ਏ ਕਾਨੂੰਨ ਤੁਰੰਤ ਹਟਾਇਆ ਜਾਵੇ: ਅਕਾਲੀ ਦਲ

March 21, 2023
in ਸਿਆਸੀ, ਖਬਰਾਂ, ਪੰਜਾਬ
ਗ੍ਰਿਫਤਾਰ ਕੀਤੇ ਸਿੱਖਾਂ ’ਤੇ ਲਾਇਆ ਐਨ ਐਸ ਏ ਕਾਨੂੰਨ ਤੁਰੰਤ ਹਟਾਇਆ ਜਾਵੇ: ਅਕਾਲੀ ਦਲ

ਸਿੱਖਾਂ ਤੇ ਪੰਜਾਬ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼: ਵਿਰਸਾ ਸਿੰਘ ਵਲਟੋਹਾ

ਵੋਟਾਂ ਦੀ ਵੰਡ ਲਈ ਫਿਰਕਾਪ੍ਰਸਤੀ ਨੂੰ ਉਤਸ਼ਾਹਿਤ ਕਰਨਾ ਦੇਸ਼ ਹਿੱਤ ਵਿਚ ਨਹੀਂ

ਫੜੇ ਗਏ ਸਿੱਖ ਨੌਜਵਾਨਾਂ ਦੀ ਅਕਾਲੀ ਦਲ ਡਟਵੀਂ ਕਾਨੂੰਨੀ ਮਦਦ ਕਰੇਗਾ

ਗ੍ਰਿਫਤਾਰ ਕੀਤੇ ਸਿੱਖਾਂ ’ਤੇ ਲਾਇਆ ਐਨ ਐਸ ਏ ਕਾਨੂੰਨ ਤੁਰੰਤ ਹਟਾਇਆ ਜਾਵੇ: ਅਕਾਲੀ ਦਲ

ਅੰਮ੍ਰਿਤਸਰ, 21 ਮਾਰਚ (ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵਿੱਢੀ ਗਈ ਫੜੋ ਫੜੀ ਦੀ ਮੁਹਿੰਮ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ’ਤੇ ਲਗਾਈ ਗਈ ਨੈਸ਼ਨਲ ਸਕਿਓਰਿਟੀ ਐਕਟ (ਐਨ ਐਸ ਏ) ਦੀ ਧਾਰਾ ਤੁਰੰਤ ਹਟਾਈ ਜਾਵੇ ਅਤੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ’ਤੇ ਐਨ ਐਸ ਏ ਲਗਾ ਦਿੱਤਾ ਹੈ ਤੇ ਉਹਨਾਂ ਨੂੰ ਆਸਾਮ ਦੀ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਐਨ ਐਸ ਏ ਦੇਸ਼ ਹੀ ਨਹੀਂ ਬਲਕਿ ਦੁਨੀਆਂ ਦਾ ਸਭ ਤੋਂ ਕਾਲਾ ਕਾਨੂੰਨ ਮੰਨਿਆ ਜਾਂਦਾ ਹੈ। ਉਹਨਾਂ ਕਿਹਾ ਕਿ ਆਮ ਕਾਨੂੰਨ ਵਿਵਸਥਾ ਦੇ ਮਾਮਲਿਆਂ ਵਿਚ ਐਨ ਐਸ ਏ ਲਾਉਣਾ ਕਿਸੇ ਵੀ ਤਰੀਕੇ ਵਾਜਬ ਨਹੀਂ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਇਸ ਗੱਲ ਦਾ ਮੁਦੱਈ ਰਿਹਾ ਹੈ ਕਿ ਜਿਸ ਕਿਸੇ ਨੇ ਕਾਨੂੰਨ ਤੋੜਿਆ ਹੋਵੇ, ਉਸਦੇ ਖਿਲਾਫ ਕਾਨੂੰਨ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਿਹੜੇ ਵੀ ਅਜਨਾਲਾ ਪੁਲਿਸ ਥਾਣੇ ’ਤੇ ਹਮਲੇ ਦੇ ਦੋਸ਼ੀ ਹਨ, ਉਹਨਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਤੇ ਇਥੇ ਦੀਆਂ ਅਦਾਲਤਾਂ ਅਜਿਹੇ ਮਾਮਲਿਆਂ ਵਿਚ ਕਾਰਵਾਈ ਕਰਨ ਸਮਰਥ ਹਨ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਨੌਜਵਾਨਾਂ ’ਤੇ ਐਨ ਐਸ ਏ ਲਗਾਉਣਾ ਕਿਸੇ ਵੀ ਤਰੀਕੇ ਜਾਇਜ਼ ਨਹੀਂ ਹੈ। ਉਹਨਾਂ ਕਿਹਾ ਕਿ ਇਹ ਪੰਜਾਬ ਲਈ ਮੰਦਭਾਗੀ ਗੱਲ ਹੈ ਕਿ ਮੌਜੂਦਾ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਬਣੇ ਹੋਏ ਹਨ ਤੇ ਇਹਨਾਂ ਦੇ ਰਾਜ ਵਿਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾਰਿਹਾ ਹੈ।

ਭਾਈ ਅੰਮ੍ਰਿਤਪਾਲ ਸਿੰਘ ਦੀ ਗੱਲ ਕਰਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਜੇਕਰ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨਾ ਸੀ ਤਾਂ ਉਹਨਾਂ ਨੂੰ ਸਵੇਰੇ ਘਰੋਂ ਗ੍ਰਿਫਤਾਰ ਕੀਤਾ ਜਾ ਸਕਦਾ ਸੀ, ਇੰਨਾ ਵੱਡਾ ਡਰਾਮਾ ਰਚਣ ਦੀ ਕੋਈ ਜ਼ਰੂਰਤ ਨਹੀਂ ਸੀ। ਉਹਨਾਂ ਕਿਹਾ ਕਿ ਜੋ ਕੁਝ ਹੋਇਆ, ਉਸ ਨਾਲ ਪੰਜਾਬ ਵਿਚ ਦਹਿਸ਼ਤ ਤੇ ਖੌਫ ਦਾ ਮਾਹੌਲ ਬਣਿਆ ਹੈ।

ਉਹਨਾਂ ਕਿਹਾ ਕਿ ਸਭ ਤੋਂ ਮੰਦਭਾਗੀ ਗੱਲ ਇਹ ਹੈ ਕਿ ਕੌਮੀ ਮੀਡੀਆ ਸਿੱਖਾਂ ਤੇ ਪੰਜਾਬ ਨੂੰ ਦੇਸ਼ ਵਿਰੋਧੀ ਬਣਾ ਕੇ ਪੇਸ਼ ਕਰ ਰਿਹਾ ਹੈ। ਉਹਨਾ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸਿੱਖਾਂ ਨੂੰ ਕਿਸੇ ਤੋਂ ਦੇਸ਼ ਭਗਤੀ ਦੇ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਆਜ਼ਾਦੀ ਦੇ ਸੰਘਰਸ਼ ਵੇਲੇ ਵੀ ਡੱਟ ਕੇ ਮੋਹਰੀ ਹੋ ਕੇ ਲੜੇ ਸੀ ਤੇ ਅੱਜ ਵੀ ਫਿਰ ਦੇਸ਼ ਵਾਸਤੇ ਕਿਸੇ ਵੀ ਕੁਰਬਾਨੀ ਲਈ ਤਿਆਰ ਹਾਂ।ਉਹਨਾਂ ਕਿਹਾ ਕਿ ਬੇਸ਼ੱਕ ਸਾਡੇ ਭਾਈ ਅੰਮ੍ਰਿਤਪਾਲ ਸਿੰਘ ਨਾਲ ਵਿਚਾਰਕ ਮਤਭੇਦ ਹੋ ਸਕਦੇ ਹਨ ਪਰ ਜਿਸ ਤਰੀਕੇ ਅੱਜ ਜ਼ਿਆਦਤੀ ਪੰਜਾਬ ਦੇ ਅੰਦਰ ਹੋ ਰਹੀ ਹੈ ਤੇ ਭਾਈ ਅੰਮ੍ਰਿਤਪਾਲ ਸਿੰਘ ਦਾ ਨਾਂ ਵਰਤ ਕੇ ਸਿੱਖਾਂ ਨੂੰ ਦੇਸ਼ ਵਿਰੋਧੀ ਵਜੋਂ ਪੇਸ਼ ਕਰ ਕੇ ਬਦਨਾਮ ਕੀਤਾ ਜਾ ਰਿਹਾ ਹੈ, ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਵਿਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਤੇ ਏਕਤਾ ਦਾ ਸਭ ਤੋਂ ਵੱਡਾ ਮੁਦੱਈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਾਂਝ ਨੂੰ ਪੰਜਾਬ ਵਿਚ ਕੋਈ ਖ਼ਤਰਾ ਵੀ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਤਾਂ ਪਹਿਲਾਂ ਹੀ ਬਹੁਤ ਸੰਤਾਪ ਹੰਢਾਇਆ ਹੈ ਤੇ ਦੇਸ਼ ਨੇ ਇਸਦੀ ਕੀਮਤ ਅਦਾ ਕੀਤੀ ਹੈ ਤੇ ਹੁਣ ਇਸਨੁੰ ਦੁਬਾਰਾ ਉਸੇ ਅੱਗ ਦੀ ਭੱਠੀ ਵਿਚ ਨਾ ਝੋਕਿਆ ਜਾਵੇ।

ਉਹਨਾਂ ਕਿਹਾ ਕਿ ਅਸੀਂ ਵਾਰ ਵਾਰ ਕਹਿੰਦੇ ਹਾਂ ਕਿ ਜਿਹੜਾ ਕੋਈ ਕਾਨੂੰਨੀ ਤੋੜਦਾ ਹੈ, ਉਸ ਖਿਲਾਫ ਕਾਨੂੰਨ ਤਹਿਤ ਕਾਰਵਾਈ ਕਰੋ, ਜ਼ਬਰ ਨਾ ਕਰੋ ।

ਪੱਤਰਕਾਰਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਬਾਰੇ ਜਾਂਚ ਵਿੱਢਣ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਵਲਟੋਹਾ ਨੇ ਕਿਹਾ ਕਿ ਧੀਆਂ ਭੈਣਾਂ ਸਭ ਦੀਆਂ ਸਾਂਝੀਆਂ ਹਨ, ਮੇਰੀ ਸਰਦਾਰ ਸਰਦਾਰ ਭਗਵੰਤ ਮਾਨ ਤੇ ਪੁਲਿਸ ਅਫਸਰਾਂ ਨੂੰ ਇਹ ਅਪੀਲ ਹੈ ਕਿ ਇਸ ਗੱਲ ਨੂੰ ਇਥੇ ਹੀ ਰਹਿਣ ਦਿਓ ਤੇ ਘਰ ਦੀਆਂ ਔਰਤਾਂ ਤੱਕ ਮਾਮਲਾ ਨਾ ਲਿਜਾਇਆ ਜਾਵੇ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

by Ranjit Singh
3 weeks ago
0

Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ 'ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 