ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ
ਟੋਹਾਣਾ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਟ ਦੀ ਹੜਤਾਲ ਜਾਰੀ
ਕਿਸਾਨ ਆਗੂਆਂ ਨੇ ਕੀਤਾ ਐਲਾਨ
ਅੱਜ ਹਿਸਾਰ, ਸਿਰਸਾ, ਫਤਿਹਾਬਾਦ ਅਤੇ ਜੀਂਦ ਦੇ ਕਿਸਾਨ ਪਹੁੰਚਣਗੇ ਟੋਹਾਣਾ
ਚੰਡੀਗੜ੍ਹ, 7ਜੂਨ(ਵਿਸ਼ਵ ਵਾਰਤਾ)-ਅੰਦੋਲਨਕਾਰੀ ਕਿਸਾਨਾਂ ਦੀ ਗ੍ਰਿਫਤਾਰੀ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਟੋਹਾਣਾ ਤੋਂ ਜੇਜੇਪੀ ਵਿਧਾਇਕ ਦਵਿੰਦਰ ਸਿੰਘ ਬਬਲੀ ਮਾਮਲੇ ਵਿੱਚ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਸਾਨ ਜਥੇਬੰਦੀਆਂ ਦਾ ਧਰਨਾ ਥਾਣਾ ਸਦਰ ਟੋਹਾਣਾ ਅੱਗੇ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ 7 ਜੂਨ ਨੂੰ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਸੂਬੇ ਦੇ ਸਾਰੇ ਥਾਣਿਆਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਟੋਹਾਣਾ ਪੁਲੀਸ ਵੱਲੋਂ ਗਲਤ ਢੰਗ ਨਾਲ ਗ੍ਰਿਫ਼ਤਾਰ ਕੀਤੇ ਕਿਸਾਨ ਆਗੂ ਰਵੀ ਆਜ਼ਾਦ ਅਤੇ ਵਿਕਾਸ ਨੂੰ ਰਿਹਾਅ ਕੀਤਾ ਜਾਵੇ। ਜੇਕਰ ਪੁਲੀਸ ਉਨ੍ਹਾਂ ਨੂੰ ਰਿਹਾਅ ਕਰਨ ਲਈ ਤਿਆਰ ਨਹੀਂ ਹੈ ਤਾਂ ਉੱਥੇ ਹਾਜ਼ਰ ਸਾਰੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 7 ਜੂਨ ਨੂੰ ਸੂਬੇ ਭਰ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਸਾਰੇ ਥਾਣਿਆਂ ਦਾ ਘਿਰਾਓ ਕਰਨਗੇ। ਇਸ ਦੌਰਾਨ ਸਿਰਸਾ, ਫਤਿਹਾਬਾਦ, ਜੀਂਦ ਅਤੇ ਹਿਸਾਰ ਦੇ ਕਿਸਾਨ ਟੋਹਾਣਾ ਪਹੁੰਚਣਗੇ।























