ਗੰਦਲੇ ਵਾਤਾਵਰਣ ਨੂੰ ਸ਼ੁੱਧ ਕਰਨ ਦੇ ਲਈ ਸਭਨਾਂ ਨੂੰ ਸਾਂਝੇ ਉਪਰਾਲੇ ਕਰਨ ਦੀ ਲੋੜ : ਕੁਲਵੰਤ ਸਿੰਘ
ਵਾਤਾਵਰਨ ਦੀ ਸ਼ੁੱਧਤਾ ਲਈ ਕੱਢੀ ਗਈ ਮੁਹਾਲੀ ‘ਚ ਗਰੀਨ ਰੈਲੀ
ਮੋਹਾਲੀ,30ਅਗਸਤ (ਸਤੀਸ਼ ਕੁਮਾਰ ਪੱਪੀ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਪੰਜਾਬ ਦੇ ਵਿੱਚ ਸਿਹਤ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਵੱਲ ਵਿਸ਼ੇਸ਼ ਧਿਆਨ ਹੈ। ਜਿਸਦੇ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਜਾਰੀ ਹਨ, ਇਹ ਗੱਲ ਅੱਜ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਸਰਕਾਰੀ ਕਾਲਜ ਫ਼ੇਸ -6 ਮੁਹਾਲੀ ਤੋਂ 3 ਬੀ- ਟੂ ਰੋਜ਼ ਗਾਰਡਨ ਤੱਕ ਵਾਤਾਵਰਣ ਦੀ ਸ਼ੁੱਧਤਾ ਦੇ ਲਈ ਕੱਢੀ ਗਈ ਗ੍ਰੀਨ ਰੇਲੀ ਦੇ ਮੌਕੇ ਮੋਹਾਲੀ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ
ਬੁੱਧਰਾਮ ਨੂੰ ਮੋਹਾਲੀ ਪਹੁੰਚਣ ਤੇ ਜੀ ਆਇਆ ਆਖਿਆ ਅਤੇ ਉਹਨਾਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਲਈ ਆਮ ਆਦਮੀ ਪਾਰਟੀ ਦੇ ਵੱਲੋਂ ਰੱਖੀ ਗਈ ਇਸ ਰੈਲੀ ਵਿੱਚ ਪੁੱਜਣ ਦੇ ਲਈ ਪ੍ਰਿੰਸੀਪਲ ਬੁੱਧ ਰਾਮ ਦੇ ਮੁਹਾਲੀ ਪਹੁੰਚਣ ਤੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਪਣੇ ਆਪ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਹੌਸਲਾ ਪ੍ਰਸਤ ਹਨ, ਕਿ ਪਾਰਟੀ ਇੰਨੇ ਸੀਨੀਅਰ ਲੀਡਰ ਨੇ ਉਹਨਾਂ ਦੀ ਅਗਵਾਈ ਕੀਤੀ ਹੈ। ਉਨਾਂ ਕਿਹਾ ਕਿ ਅੱਜ ਬੱਚਿਆਂ ਅਤੇ ਨੌਜਵਾਨਾਂ ਵੱਲੋਂ ਲਗਾਤਾਰ ਰੈਲੀ ਵਿੱਚ ਗਰਮੀ ਦੇ ਚੱਲਦੇ ਹੋਏ ਵੀ ਪੂਰੇ ਉਤਸ਼ਾਹ ਹਿੱਸਾ ਲਿਆ ਅਤੇ ਰਸਤੇ ਵਿੱਚ ਰੁਕ- ਰੁਕ ਕੇ ਬਕਾਇਦਾ ਬੂਟੇ ਲਗਾਉਂਦੇ ਆ ਰਹੇ ਹਨ।
ਉਨਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਦੇ ਲਈ ਸਾਨੂੰ ਸਭਨਾਂ ਨੂੰ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝੇ ਉਪਰਾਲੇ ਕਰਨ ਦੀ ਬੇਹੱਦ ਲੋੜ ਹੈ। ਕਿਉਂਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਗੰਧਲੇ ਹੁੰਦੇ ਜਾ ਰਹੇ ਵਾਤਾਵਰਣ ਨੂੰ ਸ਼ੁੱਧ ਕਰਨ ਦੇ ਲਈ ਕੋਈ ਸਕੀਮ ਹੋਂਦ ਵਿੱਚ ਨਹੀਂ ਲਿਆਂਦੀ ਅਤੇ ਨਾ ਹੀ ਕੋਈ ਕਾਰਾ-ਗਰ ਯਤਨ ਕੀਤੇ ਅਤੇ ਜੇਕਰ ਅਸੀਂ ਵੀ ਅਜਿਹਾ ਹੀ ਕੀਤਾ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਵੀ ਮੁਆਫ ਨਹੀਂ ਕਰਨਗੀਆਂ, ਵਿਧਾਇਕ ਕੁਲਵੰਤ ਸਿੰਘ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਵੀ ਪ੍ਰਸੰਸਾ ਕੀਤੀ, ਉਹਨਾਂ ਵੱਲੋਂ ਸਮਰਪਿਤ ਭਾਵਨਾ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸਦਾ ਦੂਸ਼ਣਬਾਜੀ ਬਾਜੀ ਤੱਕ ਹੀ ਸੀਮਤ ਰਹੇ ਹਨ, ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਅਤੇ ਵਾਤਾਵਰਣ ਦੀ ਸ਼ੁੱਧਤਾ ਦੇ ਲਈ ਕਦੇ ਵੀ ਕਿਸੇ ਨੇ ਕੋਈ ਕੰਮ ਨਹੀਂ ਕੀਤਾ। ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਹੋਂਦ ਵਿਚ ਆਉਣ ਦੇ ਪਹਿਲੇ ਦਿਨ ਤੋਂ ਹੀ ਲੋਕਾਂ ਦੀਆਂ ਲਮੇਰੀਆਂ ਮੁਸ਼ਕਲਾਂ ਨੂੰ ਹੱਲ ਕਰਨ ਨੂੰ ਪ੍ਰਾਥਮਿਕਤਾ ਦਿੱਤੀ,
ਇਸ ਮੌਕੇ ਤੇ
ਜੰਗਲਾਤ ਅਫਸਰ’- ਕੰਨਵਰਦੀਪ ਸਿੰਘ , ਹਰਕੰਵਲ ਸਿੰਘ, ਪਵਨਦੀਪ ਸਿੰਘ, ਅਵਤਾਰ ਸਿੰਘ ਮੌਲੀ ਸਰਪੰਚ, ਮਿੱਠੂ ਸਰਪੰਚ ਦਾ ਪਰਿਵਾਰ, ਕੁਲਦੀਪ ਸਿੰਘ ਸੈਣੀ,ਅਕਵਿੰਦਰ ਸਿੰਘ ਗੋਸਲ, ਸੁਖਵਿੰਦਰ ਸਿੰਘ ਅਤੇ ਕੁਲਵੀਰ ਸਿੰਘ ਮਨੌਲੀ ਹਾਜ਼ਰ ਸਨ,























