ਗੰਨਾ ਕਿਸਾਨਾਂ ਨੇ ਲੁਧਿਆਣਾ- ਜਲੰਧਰ ਹਾਈਵੇ ਦਾ ਧਰਨਾ ਖਤਮ ਕਰਨ ਦਾ ਕੀਤਾ ਐਲਾਨ
ਦੇਖੋ ਸਰਕਾਰ ਨੇ ਗੰਨੇ ਦੇ ਭਾਅ ਵਿੱਚ ਕਿੰਨੇ ਰੁਪਏ ਦਾ ਕੀਤਾ ਵਾਧਾ ਤੇ ਕੀ ਹਨ ਨਵੀਆਂ ਕੀਮਤਾਂ
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਗੰਨਾ ਕਿਸਾਨਾਂ ਦੁਆਰਾ ਜਲੰਧਰ ਰਾਸ਼ਟਰੀ ਰਾਜਮਾਰਗ 5 ਦਿਨਾਂ ਤੋਂ ਬੰਦ ਕੀਤਾ ਹੋਇਆ ਸੀ। ਕਿਸਾਨ ਲਗਾਤਾਰ ਪੰਜ ਦਿਨਾਂ ਤੋਂ ਗੰਨੇ ਦੀਆਂ ਕੀਮਤਾਂ ਵਿੱਚ ਵਾਧਾ ਕਰਵਾਉਣ ਲਈ ਹਾਈਵੇ ਤੇ ਧਰਨਾ ਲਾ ਕੇ ਬੈਠੇ ਸਨ। ਸਰਕਾਰ ਅਤੇ ਕਿਸਾਨਾਂ ਵਿਚਾਲੇ ਪਹਿਲੀਆਂ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਕਿਸਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਸਰਕਾਰ ਨੇ ਗੰਨੇ ਦੀਆਂ ਕੀਮਤਾਂ ਵਿੱਚ 35 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਾਧਾ ਕੀਤਾ। ਜਿਸ ਤੋਂ ਬਾਅਦ ਸਰਕਾਰ ਹੁਣ ਐਸਏਪੀ ਦੇ ਰੇਟ ਤੇ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਗੰਨਾ ਖਰੀਦੇਗੀ। ਇਹ ਕੀਮਤ ਗੁਆਂਢੀ ਸੂਬੇ ਹਰਿਆਣਾ ਤੋਂ 2 ਰੁਪਏ ਜਿਆਦਾ ਹੈ।
ਇਸ ਤੋਂ ਬਾਅਦ ਕਿਸਾਨਾਂ ਦੁਆਰਾ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।