ਗੰਨ ਕਲਚਰ ਨਾਲ ਜੁੜੀ ਵੱਡੀ ਖਬਰ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕੀਤਾ ਇਹ ਐਲਾਨ
ਚੰਡੀਗੜ੍ਹ 26 ਨਵੰਬਰ(ਵਿਸ਼ਵ ਵਾਰਤ)- ਪਿਛਲੇ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੇ ਗੰਨ ਕਲਚਰ ਨੂੰ ਲੈ ਕੇ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਪੁਲਿਸ ਵੱਲੋਂ ਧੜਾਧੜ ਐਫਆਈਆਰਜ਼ ਦਰਜ ਕੀਤੀਆਂ ਜਾ ਰਹੀਆਂ ਸਨ। ਬੀਤੇ ਕੱਲ੍ਹ ਇੱਕ 10 ਸਾਲਾ ਬੱਚੇ ਖਿਲਾਫ 6 ਸਾਲ ਪੁਰਾਣੀ ਪੋਸਟ ਨੂੰ ਲੈ ਕੇ ਦਰਜ ਕੀਤੀ ਗਈ ਐਫਆਈਆਰ ਤੇ ਛਿੜੇ ਵਿਵਾਦ ਤੋਂ ਬਾਅਦ ਹੁਣ ਡੀਜੀਪੀ ਗੌਰਵ ਯਾਦਵ ਨੇ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਵਡਿਆਈ ਕਰਨ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸਮੱਗਰੀ ਨੂੰ ਹਟਾ ਸਕਣ।
Appeal to Everyone to voluntarily remove any objectionable content from their Social Media handles in the next 72 hours.
CM Punjab has directed that no FIRs for glorifying weapons will be registered for the next 3 days in Punjab to allow people to remove content on their own. pic.twitter.com/JwkrYVhN3N
— DGP Punjab Police (@DGPPunjabPolice) November 26, 2022